The Khalas Tv Blog Punjab ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Punjab

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Mohali :  ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਰੀਬ 16 ਸਾਲ ਪ੍ਰਧਾਨਗੀ ਕਰਨ ਤੋਂ ਬਾਅਦ ਸੁਖਬੂਰ ਸਿੰਘ ਬਾਦਲ ਨੇ ਆਸਤੀਫ਼ਾ ਦਿੱਤਾ ਹੈ।  ਇਸ ਸੰਬੰਧੀ ਪਾਰਟੀ ਦੇ ਨੇਤਾ ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕਿਹਾ ਕਿ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ’ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਵਰਕਿੰਗ ਕਮੇਟੀ ਨੂੰ ਸੌਪਿਆ ਅਸਤੀਫਾ

ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ ਲਈ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਜਿਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਜੱਥੇਦਾਰ ਸਾਹਿਬ ਨੇ ਉਹਨਾਂ ਨੂੰ ਪੇਸ਼ ਹੋਣ ਲਈ ਕਿਹਾ ਸੀ।

ਬੰਦੀ ਛੋੜ ਦਿਹਾੜੇ ਮੌਕੇ ਕੌਮ ਨੂੰ ਸੰਬੋਧਨ ਕਰਦਿਆਂ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਉਹਨਾਂ ਉਦੇਸ਼ਾਂ ਤੋਂ ਭੜਕ ਗਿਆ ਹੈ। ਜਿਨ੍ਹਾਂ ਉਦੇਸ਼ਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਹੋਈ ਸੀ।

ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ ਭੂੰਦੜ

ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਇਸ ਸਮੇਂ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ। ਭੂੰਦੜ ਬਾਦਲ ਪਰਿਵਾਰ ਦੇ ਕਾਫ਼ੀ ਨੇੜੇ ਮੰਨੇ ਜਾਂਦੇ ਹਨ। ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਉਹਨਾਂ ਨੂੰ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਸੀ। ਹੁਣ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਨਵੇਂ ਪ੍ਰਧਾਨ ਦੀ ਚੋਣ ਦਾ ਰਾਹ ਪੱਧਰਾ ਹੋ ਗਿਆ ਹੈ।

Exit mobile version