ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆਂ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੀਆਂ ਗਈਆਂ ਸ਼ਿਕਾਇਤਾਂ ਦੇ ਮਾਮਲੇ ’ਤੇ ਵਿਚਾਰ ਵਟਾਂਦਰੇ ਲਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ। ਇਸ ਮਾਮਲੇ ਵਿਚ ਸੁਖਬੀਰ ਬਾਦਲ ਦੇ ਖਿਲਾਫ ਮਿਲੀਆਂ ਸ਼ਿਕਾਇਤਾਂ ਅਤੇ ਸ਼ਿਕਾਇਤਾਂ ਬਾਰੇ ਸੁਖਬੀਰ ਬਾਦਲ ਵੱਲੋਂ ਸੌਂਪੇ ਜਵਾਬ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਤਨਖਾਹੀਆ ਐਲਾਨ ਦਿੱਤਾ ਗਿਆ ਹੈ।
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਲਈ ਪੰਜ ਸਿੰਘ ਸਾਹਿਬਾਨਾਂ ਦੀ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਕਰਜਕਾਲ ਦੌਰਾਨ ਪੰਜਾਬ ਦੇ ਡਿਪਟੀ ਸੀਐਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਕੁਝ ਅਜਿਹੇ ਫੈਸਲੇ ਲਈ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਢਾਅ ਲੱਗੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਹਾਲਤ ਬੇਹਦ ਹੀ ਮਾੜੀ ਹੋਈ ਸੀ।
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਭਾਈਵਾਲ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਸਪਸ਼ਟੀਕਰਨ ਦੇਣ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸੁਖਬੀਰ ਬਾਦਲ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੰਗਤ ਤੋਂ ਜਦੋਂ ਤੱਕ ਮੁਆਫੀ ਨਹੀਂ ਮੰਗਦੇ ਤਦ ਤੱਕ ਤਨਖਾਹੀਆ ਰਹਿਣਗੇ।
ਜ਼ਿਕਰਯੋਗ ਹੈ ਕਿ ਬਾਗ਼ੀ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਖਿਲਾਫ ਦਿੱਤੀ ਸ਼ਿਕਾਇਤ ਤੋਂ ਬਾਅਦ ਲਗਾਤਾਰ ਮੰਗ ਉੱਠ ਰਹੀ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਹਟਾਇਆ ਜਾਵੇ ਜਿਸ ਨੂੰ ਲੈਕੇ ਬੀਤੇ ਦਿਨ ਹੀ ਲੰਮੀ ਵਿਚਾਰ ਚਰਚਾ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ “ਸੁਖਬੀਰ ਸਿੰਘ ਬਾਦਲ ਦੇ ਮਨ ਦੀ ਹੀ ਇਹ ਇੱਛਾ ਸੀ ਕਿ ਉਨ੍ਹਾਂ ਦੇ ਫੈਸਲੇ ਤੋਂ ਪਹਿਲਾਂ ਪਾਰਟੀ ਦੀ ਨੁਮਾਇੰਦਗੀ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਜਿਹੜਾ ਸਪੱਸ਼ਟੀਕਰਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੰਗਿਆ ਸੀ ਉਹ ਜਾਤੀ ਤੌਰ ਉੱਤੇ ਪੇਸ਼ ਹੋ ਕੇ ਨਿਮਾਣੇ ਸਿੱਖ ਦੇ ਤੌਰ ਉੱਤੇ ਦਿੱਤਾ ਸੀ”।