The Khalas Tv Blog Punjab ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਨੂੰ ਦਿੱਤੇ ਆਦੇਸ਼ ‘ਤੇ ਵਿਰਸਾ ਵਲਟੋਹਾ ਨੇ ਦਿੱਤਾ ਇਹ ਬਿਆਨ
Punjab

ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਨੂੰ ਦਿੱਤੇ ਆਦੇਸ਼ ‘ਤੇ ਵਿਰਸਾ ਵਲਟੋਹਾ ਨੇ ਦਿੱਤਾ ਇਹ ਬਿਆਨ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਕੋਲੋਂ 15 ਦਿਨਾਂ ਦੇ ਵਿੱਚ-ਵਿੱਚ ਮੰਗੇ ਸ਼ਪੱਸਟੀਕਰਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਅਕਾਲ ਤਖਤ ਦੇ ਸਾਹਮਣੇ ਸੁਖਬੀਰ ਸਿੰਘ ਬਾਦਲ ਦੀ ਹੈਸੀਅਤ ਇਕ ਨਿਮਾਣੇ ਸਿੱਖ ਤੋਂ ਵੱਧ ਕੇ ਕੁੱਝ ਵੀ ਨਹੀਂ ਹੈ। ਵਲਟੋਹਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਮਹਾਨ ਹੈ ਅਤੇ ਸਿੱਥ ਪੰਥ ਦੀ ਸ਼ਾਨ ਹੈ।

ਵਲਟੋਹਾ ਨੇ ਕਿਹਾ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਵੀ ਅੱਜ ਜਵਾਬ ਮਿਲ ਗਿਆ ਹੋਵੇਗਾ ਕਿ ਸੁਖਬੀਰ ਦੀ ਹੈਸੀਅਤ ਅਕਾਲ ਤਖਤ ਸਾਹਿਬ ਦੇ ਅੱਗੇ ਕੀ ਹੈ। ਉਨਾਂ ਕਿਹਾ ਕਿ ਹਰ ਸਿੱਖ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਕਰਨੀ ਚਾਹੀਦੀ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਉੱਤੇ ਸਵਾਲ ਉਠਾਉਣ ਵਾਲਿਆਂ ਨੂੰ ਬੇਨਤੀ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਅਜ਼ਾਦ ਹਸਤੀ ਅਤੇ ਜਥੇਦਾਰ ਸਾਹਿਬਾਨ ਦੇ ਰੁਤਬੇ ਨੂੰ ਢਾਹ ਨਾਂ ਲਾਇਆ ਕਰੋ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਮੁਆਫੀਨਾਮਾ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ –  ਗੋਲਗੱਪੇ ਤੋਂ ਸਾਵਧਾਨ! ਕੈਂਸਰ ਦਾ ਵੱਡਾ ਖਤਰਾ

 

Exit mobile version