‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਡੀਜੀਪੀ ਪੰਜਾਬ ਨੇ ਸੁਖਚੈਨ ਸਿੰਘ ਗਿੱਲ ਨੂੰ ਮੁੱਖ ਮੰਤਰੀ ਦੇ ਨਾਲ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਨੂੰਨ ਵਿਵਸਥਾ ਸਬੰਧੀ ਹਰ ਦਿਨ ਦੀ ਅਪਡੇਟ ਦੇਣਗੇ। ਜਾਣਕਾਰੀ ਮੁਤਾਬਿਕ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ ਜਿਸ ਨੂੰ ਲੈ ਕੇ ਇਬ ਫੈਸਲਾ ਲਿਆ ਗਿਆ ਹੈ। ਆਈਪੀਐਸ ਸੁਖਚੈਨ ਸਿੰਘ ਗਿੱਲ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਬਤੌਰ ਪੁਲਿਸ ਕਮਿਸ਼ਨ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
![](https://images.news18.com/punjabi/uploads/2022/05/1651587818_Untitled-2.jpg)