Punjab

ਸੁਖਦੇਵ ਸਿੰਘ ਢੀਂਡਸਾ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਦਿੱਤੀ ਸ਼ਰਧਾਂਜਲੀ

‘ਦ ਖ਼ਾਲਸ ਬਿਊਰੋ :- ਸ੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਆਪਣੇ ਸਾਥੀਆਂ ਸਮੇਤ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਿੰਡ ਈਸੜੂ ਪੁੱਜੇ।

ਸੁਖਦੇਵ ਸਿੰਘ ਢੀਡਸਾ ਨੇ ਕਿਹਾ ਕਿ “ਅੱਜ ਅਸੀਂ ਸ਼ਹੀਦਾਂ ਦੀ ਪਵਿੱਤਰ ਧਰਤੀ ਨੂੰ ਨਮਸ਼ਕਾਰ ਕਰਦੇ ਹੋਏ ਇੱਕ ‘ਨਵਾਂ ਅਭਿਆਨ’ ਸ਼ੁਰੂ ਕਰਨ ਜਾ ਰਹੇ ਹਾਂ। ਸਾਡੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਪਾਰਟੀ ਨਾਲ ਨਵੇਂ ਆਗੂ ਦਿਨੋਂ-ਦਿਨ ਵੱਡੀ ਗਿਣਤੀ ‘ਚ ਜੁੜ ਰਹੇ ਹਨ, ਜਿਸ ਦੇ ਨਾਲ ਪਾਰਟੀ ਦਾ ਕਾਫਲਾ ਵੱਡਾ ਹੁੰਦਾ ਜਾ ਰਿਹਾ ਹੈ। ਟਕਸਾਲੀ ਅਕਾਲੀਆਂ ਨੂੰ ਬਾਦਲ ਪਰਿਵਾਰ ਨੇ ਪਿਛਲੇ ਕਾਫ਼ੀ ਸਮੇਂ ਤੋਂ ਖੂੰਜੇ ਲਾ ਰੱਖਿਆ ਸੀ। ਪਰ ਹੁਣ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨਾਲ ਜੋੜ ਕੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ”।

ਸ਼ਹੀਦ ਕਰਨੈਲ ਸਿੰਘ ਈਸੜੂ ਨੇ 15 ਅਗਸਤ 1955 ਨੂੰ ਗੋਆ ਦੀ ਆਜ਼ਾਦੀ ਲਈ 25 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।