‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਨੂੰ ਮੁਹਾਲੀ ਦੀ ਕੋਰਟ ਤੋਂ ਮਿਲੀ ਰਿਹਾਈ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਪਾਰਾ ਕੈਪਟਨ ਦੁਆਲੇ ਹੋ ਗਿਆ ਹੈ। ਰੰਧਾਵਾ ਨੇ ਇੱਕ ਟਵੀਟ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਐਡਵੋਕੇਟ ਜਨਰਲ, ਗ੍ਰਹਿ ਸਕੱਤਰ ਅਤੇ ਚੀਫ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਮੇਧ ਸੈਣੀ ਦੇ ਮਾਮਲੇ ਵਿੱਚ ਇਹ ਤਿੰਨੇ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਨ ਵਿੱਚ ਅਸਫਲ ਰਹੇ ਹਨ।
ਜ਼ਿਕਰਯੋਗ ਹੈ ਕਿ ਗ੍ਰਿਫਤਾਰੀ ਦੇ ਸਿਰਫ ਇਕ ਦਿਨ ਬਾਅਦ ਹੀ ਮੁਹਾਲੀ ਦੀ ਕੋਰਟ ਨੇ ਹੁਕਮ ਜਾਰੀ ਕਰਕੇ ਵਿਜੀਲੈਂਸ ਨੂੰ ਹਾਈਕੋਰਟ ਦੇ ਹੁਕਮ ਨਾ ਮੰਨਣ ‘ਤੇ ਕਲਾਸ ਲਗਾਈ ਸੀ।