Punjab

ਮੁੱਖ ਮੰਤਰੀ ਦੇ ਚਿਹਰੇ ਲਈ ਭਗਵੰਤ ਮਾਨ ਨੇ ਕੀਤੀਆਂ ਕੇਜਰੀਵਾਲ ਦੀਆਂ ਮਿੰਨਤਾਂ : ਸੁਖਬੀਰ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਪਾਰਟੀ ‘ਤੇ ਖੂਬ ਨਿ ਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋ ਖਾ ਕੀਤਾ ਹੈ।  

ਬਰਨਾਲਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੀ ਕਰੜ੍ਹੇ ਹੱਥੀ ਲਿਆ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਕਿਸੇ ਆਮ ਆਦਮੀ ਨੂੰ ਟਿਕਟ ਨਹੀਂ ਦਿੱਤੀ ਗਈ।ਉਨ੍ਹਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਲਈ ਭਗਵੰਤ ਮਾਨ ਨੇ ਕੇਜਰੀਵਾਲ ਦੀਆਂ ਇੱਕ ਸਾਲ ਮਿੰਨਤਾਂ ਕੀਤੀਆਂ ਹਨ। ਉਨ੍ਹਾਂ  ਨੇ ਕਿਹਾ ਕਿ ਇਸ ਪਾਰਟੀ ਵੱਲੋਂ 117 ਵਿੱਚੋਂ ਉਨ੍ਹਾਂ 65 ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ ਜੋ ਦਲ-ਬਦਲੂ ਹਨ ਅਤੇ ਮਿਹਨਤੀ ਉਮੀਦਵਾਰਾਂ ਦੇ ਪੱਲੇ ਆਮ ਆਦਮੀ ਪਾਰਟੀ ਨੇ ਨਿਰਾਸ਼ਾ ਹੀ ਪਾਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਖ਼ੁਦ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਅਤੇ ਪਾਰਟੀ ਦੀ ਹਾਰ ਮਗਰੋਂ ਉਹ ਰਾਜਸਥਾਨ ਦਾ ਰੁਖ਼ ਕਰੇਗਾ। 

  • ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਪੰਜਾਬ ਨੇ ਤਰੱਕੀ ਕੀਤੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਰਾਜ ਵਿੱਚ ਕੀਤੀ ਹੈ।
  • ਉਨ੍ਹਾਂ ਨੇ ਐਲਾਨ ਕੀਤਾ ਕਿ ਅਕਾਲੀ ਬਸਪਾ ਸਰਕਾਰ ਬਣਨ ਤੇ ਬੁਢਾਪਾ ਪੈਨਸ਼ਨ 1500 ਤੋਂ ਵਧਾ ਕੇ 3100 ਰੁਪਏ ਕੀਤੀ ਜਾਵੇਗੀ।
  • ਸ਼ਗਨ ਸਕੀਮ 50,000 ਤੋਂ ਵਧਾ ਕੇ 75,000 ਰੁਪਏ ਕੀਤੀ ਜਾਵੇਗੀ। ਨੀਲੇ ਕਾਰਡ ਬਣਾਏ ਜਾਣਗੇ ਅਤੇ ਨੀਲੇ ਕਾਰਡ ਵਾਲੀ ਘਰ ਦੀ ਔਰਤ ਨੂੰ 2 ਹਜਾਰ ਰੁਪਏ ਪ੍ਤੀ  ਮਹੀਨਾ ਦਿੱਤਾ ਜਵੇਗਾ।
  • ਹਰ ਘਰ ਨੂੰ 400 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ । ਹਰ ਫਸਲ ਦਾ ਬੀਮਾ ਕੀਤਾ ਜਾਵੇਗਾ।
  • ਕਾਂਗਰਸ ਸਰਕਾਰ ਵਲੋਂ ਐਸਸੀ ਬੱਚਿਆਂ ਲਈ ਬੰਦ ਕੀਤੀ ਸ਼ਕਾਲਰਸ਼ਿਪ ਸਕੀਮ ਨੂੰ ਚਾਲੂ ਕੀਤਾ ਜਾਵੇਗਾ। 
  • ਹਰ ਜ਼ਿਲ੍ਹੇ ਵਿਚ 500 ਬੈਡ ਦਾ ਮੈਡੀਕਲ ਕਾਲਜ ਬਣਾਏ ਜਾਣਗੇ।
  • ਪੰਚਾਇਤੀ ਜ਼ਮੀਨਾਂ ਵਿਚੋਂ ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਦਿੱਤੇ ਜਾਣਗੇ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾਝਾ ਤੇ ਦੁਆਬਾ ਖੇਤਰ ਵਿਚ ਸਿਰਫ ਹਵਾ ਹੀ ਹੈ। ਉਨ੍ਹਾਂ ਨੇ ਕਿਹਾ ਕਿ   ਆਮ ਆਦਮੀ ਪਾਰਟੀ ਨੂੰ ਮਾਝਾ ਤੇ ਦੁਆਬਾ ਖੇਤਰ ਵਿਚ ਇਕ ਵੀ ਸੀਟ ਨਹੀਂ ਮਿਲੇਗੀ।ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਦਾ ਪੰਜਾਬ ਨਾਲ ਕੋਈ ਵੀ ਲਗਾਵ ਨਹੀਂ ਹੈ ਅਤੇ ਕੇਜਰੀਵਾਲ ਅੰਗਰੇਜਾਂ ਦੀ ਤਰ੍ਹਾਂ ਪੰਜਾਬ ਨੂੰ ਲੁੱਟਣ ਆਇਆ ਹੈ।