The Khalas Tv Blog Lok Sabha Election 2024 ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ!
Lok Sabha Election 2024 Poetry

ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ!

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ। ਦਰਅਸਲ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਪੁੱਜੇ ਸਨ। ਉਨ੍ਹਾਂ ਨੇ ਚੋਣਾਂ ਵਿੱਚ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾਇਆ ਹੈ। ਉਨ੍ਹਾਂ ਨੂੰ 3,64,043 ਵੋਟਾਂ ਮਿਲੀਆਂ ਹਨ। ਇਸ ਸਮੇਂ ਉਹ ਰਾਜਸਥਾਨ ਕਾਂਗਰਸ ਦੇ ਇੰਚਾਰਜ ਵੀ ਹਨ।

ਇਸ ਵਾਰ ਕੁੱਲ ਚਾਰ ਵਿਧਾਇਕਾਂ ਨੇ ਲੋਕ ਸਭਾ ਚੋਣ ਲੜੀ ਸੀ। ਇਸ ਵਿੱਚ ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ।

ਇਨ੍ਹਾਂ ਵਿੱਚੋਂ ਰਾਜ ਕੁਮਾਰ ਚੱਬੇਵਾਲ ਨੇ ਪਹਿਲਾਂ ਹੀ ਆਪਣਾ ਅਸਤੀਫ਼ਾ ਸਪੀਕਰ ਨੂੰ ਭੇਜ ਦਿੱਤਾ ਸੀ। ਜਦਕਿ ਹੁਣ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣਾ ਅਸਤੀਫ਼ਾ ਭੇਜਿਆ ਹੈ। ਇਸ ਦੇ ਨਾਲ ਹੀ ਬਾਕੀ ਦੋਵੇਂ ਵਿਧਾਇਕਾਂ ਨੂੰ ਵੀ ਅਸਤੀਫ਼ਾ ਦੇਣਾ ਪਵੇਗਾ। ਇਸ ਤੋਂ ਬਾਅਦ ਸਪੀਕਰ ਇਸ ਬਾਰੇ ਚੋਣ ਕਮਿਸ਼ਨ ਨੂੰ ਸੂਚਿਤ ਕਰਨਗੇ।

ਇਸ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ ‘ਤੇ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ। ਹਾਲਾਂਕਿ ਜਲੰਧਰ ਪੱਛਮੀ ਸੀਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਸਤੀਫ਼ਾ ਦੇ ਦਿੱਤਾ ਸੀ। ਜਿੱਥੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ।

ਕਾਨੂੰਨੀ ਮਾਹਿਰਾਂ ਮੁਤਾਬਕ ਸੰਸਦ ਮੈਂਬਰ ਚੁਣੇ ਗਏ ਸਾਰੇ ਆਗੂਆਂ ਨੂੰ 20 ਜੂਨ ਤੋਂ ਪਹਿਲਾਂ ਅਸਤੀਫ਼ਾ ਦੇਣਾ ਪਵੇਗਾ। ਕਿਉਂਕਿ ਦੋਵੇਂ ਅਹੁਦਿਆਂ ਨੂੰ ਇੱਕੋ ਸਮੇਂ ‘ਤੇ ਨਹੀਂ ਰਿਹਾ ਜਾ ਸਕਦਾ। ਜੇ ਵਿਧਾਇਕ ਨਿਰਧਾਰਿਤ ਸਮੇਂ ਅੰਦਰ ਅਸਤੀਫਾ ਨਹੀਂ ਦਿੰਦਾ ਹੈ ਤਾਂ ਚੋਣ ਕਮਿਸ਼ਨ ਵੱਲੋਂ ਉਸ ਦੀ ਲੋਕ ਸਭਾ ਸੀਟ ਖ਼ਾਲੀ ਮੰਨੀ ਜਾਵੇਗੀ।

Exit mobile version