The Khalas Tv Blog Punjab ਸੁਖਜਿੰਦਰ ਰੰਧਾਵਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਚੁੱਕੇ ਇਹ ਮੁੱਦੇ
Punjab

ਸੁਖਜਿੰਦਰ ਰੰਧਾਵਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਚੁੱਕੇ ਇਹ ਮੁੱਦੇ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਸੜਕ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਬਟਾਲਾ ਸ਼ੂਗਰ ਮਿੱਲ ਵਾਲੇ ਹਾਈਵੇ ਉੱਤੇ ਫਲਾਈੳਵਰ ਬਣਾਉਣ ਅਤੇ ਡੇਰਾ ਬਾਬਾ ਨਾਨਕ ਵਿਖੇ ਸੱਕੀ ਨਾਲੇ ਉੱਤੇ ਪੁੱਲ ਦੇ ਸਪੈਨ ‘ਚ ਵਾਧਾ ਕਰਨ ਦੀ ਮੰਗ ਕੀਤੀ ਹੈ। ਰੰਧਾਵਾ ਨੇ ਦੱਸਿਆ ਕਿ ਜੇਕਰ ਇਹ ਮੰਗਾਂ ਮੰਨੀਆਂ ਜਾਂਦੀਆਂ ਹਨ ਤਾਂ ਸੱਕੀ ਨਾਲੇ ਦੇ ਨਾਲ ਲਗਦੇ ਪਿੰਡਾਂ ਵਿੱਚ ਪਾਣੀ ਭਰਨ ਤੋਂ ਰੋਕਿਆ ਜਾ ਸਕਦਾ ਹੈ। ਰੰਧਾਵਾ ਦੀਆਂ ਮੰਗਾਂ ਉੱਪਰ ਗਡਕਰੀ ਨੇ ਗੌਰ ਕਰਦਿਆਂ ਜਲਦੀ ਹੀ ਇਸ ਉੱਤੇ ਕੰਮ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ।

ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਗੁਰਦਾਸਪੁਰ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਇਕ- ਇਕ ਕਰਕੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਆਪਣੇ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਗੁਰਦਾਸਪੁਰ ਦੇ ਲੋਕਾਂ ਦਾ ਹਰ ਕੰਮ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ –  ਅਰਮੀਨੀਆ ਗਏ ਨੌਜਵਾਨ ਦੀ ਹੋਈ ਮੌਤ, ਪਰਿਵਾਰ ‘ਚ ਪਸਰਿਆ ਮਾਤਮ

Image

Exit mobile version