ਗੁਰਦਾਸਪੁਰ (Gurdaspur) ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਡੇਰਾ ਸਿਰਸਾ ਮੁੱਖੀ ਰਾਮ ਰਹਿਮ ਨੂੰ ਦੁਬਾਰਾ ਦਿੱਤੀ ਪੈਰੋਲ ‘ਤੇ ਸਵਾਲ ਚੁੱਕੇ ਹਨ। ਰੰਧਾਵਾ ਨੇ ਕਿਹਾ ਕਿ ਰਾਮ ਰਹਿਮ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖਾਂ ਦੀ ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ। ਰਾਮ ਰਹੀਮ ਨੂੰ ਹੁਣ ਤੱਕ ਕੁੱਲ 11 ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਭਗਵੰਤ ਮਾਨ ਸਰਕਾਰ ਇਸ ਮੁੱਦੇ ‘ਤੇ ਬੋਲ ਕਿਉਂ ਨਹੀਂ ਰਹੀ? ਬਾਰ ਬਾਰ ਪੈਰੋਲ ਮਿਲਣ ਕਰਕੇ ਸਿੱਖ ਪੰਥ ਅਤੇ ਪੀੜਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ ਅਤੇ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਸਰਕਾਰ ਸਿਆਸੀ ਲਾਭ ਤੋਂ ਉੱਪਰ ਉੱਠਕੇ ਇਸ ਗੰਭੀਰ ਮੁੱਦੇ ਉੱਤੇ ਕਾਰਵਾਈ ਕਰੇ।
ਦੱਸ ਦੇਈਏ ਰਾਮ ਰਹੀਮ ਦੀ ਪੈਰੋਲ ‘ਤੇ ਕਈ ਲੀਡਰਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਰੰਧਾਵਾ ਵੱਲੋਂ ਵੀ ਰਾਮ ਰਮੀਮ ਦਿੱਤੀ ਪੈਰੋਲ ਦਾ ਵਿਰੋਧ ਕੀਤਾ ਗਿਆ ਹੈ। ਹਰਿਆਣਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਪੈਰੋਲ ਦੇਣਾ ਵੱਡੇ ਸਵਾਲ ਖੜੇ ਕਰ ਰਿਹਾ ਹੈ। ਰਾਮ ਰਹੀਮ ਨੂੰ ਹੁਣ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ।
ਇਹ ਵੀ ਪੜ੍ਹੋ – ਅਰਵਿੰਦ ਕੇਜਰੀਵਾਲ ਨੂੰ ਫਿਰ ਲੱਗਾ ਝਟਕਾ, ਇੰਨੀ ਤਰੀਕ ਤੱਕ ਵਧੀ ਨਿਆਇਕ ਹਿਰਾਸਤ