‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਵੱਲੋਂ ਬੀਐੱਸਐੱਫ ਦਾ ਪੰਜਾਬ ਵਿੱਚ ਅਧਿਕਾਰ ਖੇਤਰ ਵਧਾਉਣ ਵਾਲੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤੇ ਜਾਣ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ 2016 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਬੀਐੱਸਐੱਫ ਅਤੇ ਪਾਕਿਸਤਾਨੀ ਰੇਂਜਰਜ਼ ਵਿਚਾਲੇ ਗਠਜੋੜ ਹੈ, ਜਿਸਨੂੰ ਤੋੜਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਉਸ ਵੇਲੇ ਕੀਤੇ ਵਾਅਦੇ ਦਾ ਜਵਾਬ ਦੇਣ।
