The Khalas Tv Blog Punjab ਪੰਜਾਬ ਦੇ ਡਿਪਟੀ ਸੀਐੱਮ ਨੂੰ ਪਾਕਿਸਤਾਨ ਨਾਲੋਂ ਜ਼ਿਆਦਾ ਖਤਰਾ ਕਿਸ ਤੋਂ ਹੈ !
Punjab

ਪੰਜਾਬ ਦੇ ਡਿਪਟੀ ਸੀਐੱਮ ਨੂੰ ਪਾਕਿਸਤਾਨ ਨਾਲੋਂ ਜ਼ਿਆਦਾ ਖਤਰਾ ਕਿਸ ਤੋਂ ਹੈ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਪਾਕਿਸਤਾਨ ਤੋਂ ਨਹੀਂ ਬਲਕਿ ਅਮਰਿੰਦਰ ਸਿੰਘ ਤੇ ਉਹਨਾਂ ਦੀ ਗੱਦਾਰੀ ਤੋਂ ਖ਼ਤਰਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਢੇ ਚਾਰ ਸਾਲ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਕੁੱਝ ਨਹੀਂ ਕੀਤਾ। ਉਹਨਾਂ ਕਿਹਾ ਕਿ ਅੱਜ ਉਹ ਦਾਅਵੇ ਕਰ ਰਹੇ ਹਨ ਕਿ ਉਹ ਸਕਿਓਰਿਟੀ ਦੇ ਮਾਮਲੇ ’ਤੇ ਡੋਵਾਲ ਨੂੰ ਮਿਲੇ ਹਨ ਪਰ ਉਹਨਾਂ ਸਾਢੇ ਚਾਰ ਸਾਲਾਂ ਵਿੱਚ ਕਿਉਂ ਨਹੀਂ ਇਹ ਮਾਮਲਾ ਕੇਂਦਰ ਕੋਲ ਚੁੱਕਿਆ।

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ‌ ਸਿੰਘ ਅੱਜ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਗੱਲ ਕਰ ਰਹੇ ਹਨ ਪਰ ਉਹਨਾਂ ਬਤੌਰ ਮੁੱਖ ਮੰਤਰੀ ਕਿਸਾਨਾਂ ਦਾ ਮਸਲਾ ਕੇਂਦਰ ਕੋਲ ਕਿਉਂ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਬਾਦਲਾਂ ਨਾਲ ਗੰਢਤੁੱਪ ਸੀ ਤੇ ਇਸੇ ਲਈ ਉਹ ਉਹਨਾਂ ਦਾ ਬਚਾਅ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸੇ ਲਈ ਨਾ ਬੇਅਦਬੀ ਦੇ ਮਾਮਲੇ ਵਿੱਚ ਕਾਰਵਾਈ ਕੀਤੀ, ਨਾ ਬਾਦਲਾਂ ਦੇ ਟਰਾਂਸਪੋਰਟ ਮਾਫੀਆ ਖਿਲਾਫ ਕਾਰਵਾਈ ਕੀਤੀ ਤੇ ਨਾ ਹੀ ਨਸ਼ਿਆਂ ਦੇ ਮਾਮਲੇ ਵਿੱਚ ਕੋਈ ਕਾਰਵਾਈ ਕੀਤੀ। ਅਮਰਿੰਦਰ ਸਿੰਘ ਹਮੇਸ਼ਾ ਆਪਣੇ ਨਿੱਜੀ ਹਿੱਤਾਂ ਵਾਸਤੇ ਰਾਜਨੀਤੀ ਕਰਦੇ ਰਹੇ ਹਨ।

Exit mobile version