‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਿਰਨ ਸਿੰਘ ਕਾਹਲੋਂ ਵੱਲੋਂ ਬੀਤੇ ਦਿਨ ਗੁੱਜਰ ਭਾਈਚਾਰੇ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਜਵਾਬ ਮੰਗਿਆ ਹੈ। ਹਾਲਾਂਕਿ, ਰਵੀਕਿਰਨ ਸਿੰਘ ਕਾਹਲੋਂ ਨੇ ਬੀਤੇ ਦਿਨ ਹੀ ਸੋਸ਼ਲ ਮੀਡੀਆ ਰਾਹੀਂ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਨੇ ਗੁੱਜਰ ਭਾਈਚਾਰੇ ਦੇ ਬਾਰੇ ਕੋਈ ਬਿਆਨ ਨਹੀਂ ਦਿੱਤਾ ਹੈ।
