The Khalas Tv Blog Punjab ਡਿਪਟੀ ਸੀਐੱਮ ਸਵੇਰੇ 9 ਵਜੇ ਜਾ ਧਮਕੇ ਪੁਲਿਸ ਹੈੱਡਕੁਆਰਟਰ
Punjab

ਡਿਪਟੀ ਸੀਐੱਮ ਸਵੇਰੇ 9 ਵਜੇ ਜਾ ਧਮਕੇ ਪੁਲਿਸ ਹੈੱਡਕੁਆਰਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਸੈਕਟਰ 9 ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਟਰ ਵਿੱਚ ਅਚਨਚੇਤ ਚੈਕਿੰਗ ਕਰਨ ਲਈ ਪਹੁੰਚੇ। ਸਵੇਰੇ 9 ਵਜੇ ਤੱਕ ਵੱਡੀ ਗਿਣਤੀ ਵਿੱਚ ਉੱਚ ਅਧਿਕਾਰੀ ਅਤੇ ਮੁਲਾਜ਼ਮ ਗੈਰ-ਹਾਜ਼ਰ ਪਾਏ ਗਏ।

ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀ ਸਮੇਂ ਸਿਰ ਪੁੱਜਣ ਤਾਂ ਜੋ ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਖੱਜਲ ਖ਼ੁਆਰੀ ਨਾ ਹੋਵੇ।

ਰੰਧਾਵਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ, ਕਾਰਜ ਕੁਸ਼ਲ ਤੇ ਲੋਕ ਪੱਖੀ ਸੇਵਾਵਾਂ ਦੇਣ ਲਈ ਅੱਜ ਇਸ ਮੁੱਖ ਦਫਤਰ ਵਿੱਚ ਚੈਕਿੰਗ ਕੀਤੀ ਗਈ ਹੈ।

Exit mobile version