‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਹੈ। ‘ਆਪ ਦੇ ਕੌਮੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਕਾਲਾ ਕਾਨੂੰਨ ਦੱਸਿਆ ਸੀ। ਦਿੱਲੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਵੀ ਆਪ ਦੇ ਵਰਕਰਾਂ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ ਪਰ ਸੁਖਪਾਲ ਖਹਿਰਾ ਨੇ ਖੇਤੀ ਕਾਨੂੰਨ ਨੂੰ ਲੈ ਕੇ ਦਸਤਾਵੇਜ਼ਾਂ ਦੇ ਜ਼ਰੀਏ ਕੇਜਰੀਵਾਲ ਸਰਕਾਰ ‘ਤੇ ਵੱਡਾ ਇਲਜ਼ਾਮ ਲਗਾਇਆ ਹੈ।
ਸੁਖਪਾਲ ਖਹਿਰਾ ਦਾ ਇਲਜ਼ਾਮ
ਸੁਖਪਾਲ ਖਹਿਰਾ ਨੇ ਦਸਤਾਵੇਜ਼ ਜਾਰੀ ਕਰਦੇ ਹੋਏ ਇਲਜ਼ਾਮ ਲਗਾਇਆ ਕੀ 3 ਖੇਤੀ ਕਾਨੂੰਨਾਂ ਵਿੱਚੋਂ ਇੱਕ ਨੂੰ ਕੇਜਰੀਵਾਲ ਸਰਕਾਰ ਨੇ ਲਾਗੂ ਕਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਦਸਤਾਵੇਜ਼ ਪੇਸ਼ ਕਰਦੇ ਹੋਏ ਇਸ ਦੇ ਨੋਟੀਫਿਕੇਸ਼ਨ ਦਾ ਪੇਪਰ ਵੀ ਜਾਰੀ ਕਰਨ ਦਾ ਦਾਅਵਾ ਕੀਤਾ ਹੈ। ਸੁਖਪਾਲ ਖਹਿਰਾ ਨੇ ਭਗਵੰਤ ਮਾਨ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਨੂੰ ਟੈਗ ਕਰਦੇ ਹੋਏ ਸਵਾਲ ਪੁੱਛਿਆ ਕਿ ਖੇਤੀ ਕਾਨੂੰਨ ‘ਤੇ ਤੁਹਾਡਾ ਡੱਬਲ ਸਟੈਂਡ ਹੈ, ਉਨ੍ਹਾਂ ਪੁੱਛਿਆ ਕਿ ਕੇਜਰੀਵਾਲ ਦੱਸਣ ਦੀ ਕਿ ਕੇਂਦਰ ਦੀ BJP ਸਰਕਾਰ ਨਾਲ ਖੜੀ ਹੈ ਜਾਂ ਕਿਸਾਨਾਂ ਨਾਲ ?