Punjab

ਸੁਖਪਾਲ ਖਹਿਰਾ ਵਿਸ਼ੇਸ਼ ਅਦਾਲਤ ‘ਚ ਪੇਸ਼ੀ, ਕਾਂਗਰਸੀ ਲੀਡਰਾਂ ਉੱਤੇ ਲਾਏ ਦੋਸ਼

‘ਦ ਖ਼ਾਲਸ ਟੀਵੀ ਬਿਊਰੋ:- ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ 7 ਦਿਨਾਂ ਦੇ ਰਿਮਾਂਡ ਮਗਰੋਂ ਮੁੜ ਤੋਂ ਚੰਡੀਗੜ੍ਹ ਵਿਖੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ 11 ਨਵੰਬਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਰਿਮਾਂਡ ਉੱਤੇ ਲਿਆ ਗਿਆ ਹੈ।

ਜਾਣਕਾਰੀ ਮੁਤਾਬਿਕ ਈਡੀ ਵੱਲੋਂ ਰਿਮਾਂਡ ਤੋਂ ਬਾਅਦ ਮੁੜ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਦੌਰਾਨ ਪੇਸ਼ੀ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਉਸ ਵਿਰੁੱਧ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਹੈ ਅਤੇ ਉਹ ਲਗਾਤਾਰ ਈ.ਡੀ ਦਾ ਸਮਰਥਨ ਕਰਦਾ ਹਾਂ, ਜਦਕਿ ਉਸ ਨੂੰ ਇਸ ਗੱਲ ਦਾ ਦੁੱਖ ਹੈ। ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਇਸ ਫੰਡਿੰਗ ਨੂੰ ਲੈ ਕੇ ਉਸ ਉਪਰ ਦੋਸ਼ ਮੜ੍ਹੇ ਜਾ ਰਹੇ ਹਨ, ਉਹ ਸਿਰਫ ਆਮ ਆਦਮੀ ਪਾਰਟੀ ਵੱਲੋਂ ਅਧਿਕਾਰਤ ਤੌਰ ‘ਤੇ ਵਿਦੇਸ਼ ਗਿਆ ਸੀ ਅਤੇ ਉਸ ਨੇ ਕੋਈ ਪੈਸਾ ਨਹੀਂ ਲਿਆ। ਖਹਿਰਾ ਨੇ ਇਹ ਵੀ ਕਿਹਾ ਕਿ ਉਸ ਖਿਲਾਫ ਸਿਰਫ ਸਿਆਸੀ ਸਾਜਿਸ਼ ਤਹਿਤ ਮੈਨੂੰ ਫਸਾਇਆ ਜਾ ਰਿਹਾ ਹੈ ਅਤੇ ਜਿਸ ਫਾਜ਼ਲੀ ਦੇ ਕੇਸ ਦੀ ਗੱਲ ਨੂੰ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਉਸ ‘ਤੇ ਸੁਪਰੀਮ ਕੋਰਟ ਪਹਿਲਾਂ ਹੀ ਸਟੇਅ ਦੇ ਚੁੱਕੀ ਹੈ।

ਖਹਿਰਾ ਦਾ ਕਾਂਗਰਸੀ ਆਗੂਆਂ ‘ਤੇ ਗੰਭੀਰ ਦੋਸ਼
ਖਹਿਰਾ ਨੇ ਇਸ ਦੌਰਾਨ ਕਾਂਗਰਸ ਪਾਰਟੀ ‘ਤੇ ਆਪਣਾ ਰੋਸ ਜ਼ਾਹਰ ਕੀਤਾ ਅਤੇ ਕਿਹਾ ਕਿ ਮੈਨੂੰ ਦੁੱਖ ਹੈ ਕਿ ਮੇਰੀ ਪਾਰਟੀ ਨੇ ਮੇਰਾ ਸਾਥ ਨਹੀਂ ਦਿੱਤਾ। ਉਸ ਨੇ ਕਿਹਾ ਕਿ ਉਸ ਖਿਲਾਫ ਪੂਰੀ ਸਾਜਿਸ਼ ਰਚੀ ਗਈ ਸੀ। ਉਸ ਨੇ ਕਿਹਾ ਕਿ ਭਾਜਪਾ ਤਾਂ ਮੇਰੇ ਵਿਰੁੱਧ ਸੀ ਹੀ, ਪਰ ਜਿਹੜਾ ਉਸ ਨਾਲ ਆਪਣੀ ਪਾਰਟੀ ਦੇ ਵਿਚਲੇ ਬੁੱਕਲ ਦੇ ਸੱਪਾਂ ਨੇ ਸਾਜਿਸ ਰਚੀ ਹੈ, ਉਹ ਉਸਦਾ ਆਉਣ ਵਾਲੇ ਦਿਨਾਂ ਵਿੱਚ ਬਾਹਰ ਆ ਕੇ ਖੁਲਾਸਾ ਕਰੇਗਾ।