Punjab

ਸੁਖਪਾਲ ਖਹਿਰਾ ਨੇ ਪੰਜਾਬ ਬੰਦ ਨੂੰ ਲੈ ਕੇ ਸਟੈਂਡ ਕੀਤਾ ਸਪੱਸ਼ਟ! ਸਾਰਿਆਂ ਨੂੰ ਕੀਤੀ ਖਾਸ ਅਪੀਲ

ਬਿਉਰੋ ਰਿਪੋਰਟ -ਪੰਜਾਬ ਵਿਚ ਕੱਲ੍ਹ ਬੰਦ ਕੀਤਾ ਜਾ ਰਿਹਾ ਹੈ। ਕੱਲ੍ਹ ਦੇ ਪੰਜਾਬ ਬੰਦ ਦਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਮਰਥਨ ਕੀਤਾ ਹੈ। ਉਨ੍ਹਾਂ ਸਾਰੇ ਰਾਹਗੀਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਬੰਦ ਦੀ ਸਿਪੋਰਟ ਕਰਨ ਦੀ ਬੇਨਤੀ ਕੀਤੀ ਹੈ। ਖਹਿਰਾ ਨੇ ਕਿਹਾ ਕਿ ਹਰ ਘਰ ਵਿਚ ਰੋਟੀ ਤਾਂ ਹੀ ਪੱਕਦੀ ਹੈ ਜੇ ਜਗਜੀਤ ਡੱਲੇਵਾਲ ਵਰਗੇ ਕਿਰਤ ਕਰਦੇ ਹਨ। ਖਹਿਰਾ ਨੇ ਲੋਕਾਂ ਨੂੰ ਕਿਹਾ ਕਿ ਦੇਸ਼ ਦਾ ਕਿਸਾਨ ਇਸ ਸਮੇਂ ਕਰਜੇ ਵਿਚ ਹੈ ਅਤੇ ਖੁਦਕੁਸ਼ੀਆਂ ਦੇ ਰਾਹ ਪਿਆ ਹੈ। ਇਸ ਕਰਕੇ ਸਾਰਿਆਂ ਨੂੰ ਦੇਸ਼ ਦੀ ਸਰਕਾਰ ਤੇ ਦਬਾਅ ਬਣਾਉਣ ਲਈ ਬੰਦ ਦਾ ਸਮਰਥਨ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਦੀ ਸਰਕਾਰ ਜਾਇਜ਼ ਮੰਗਾਂ ਨੂੰ ਨਹੀਂ ਮਨ ਰਹੀ ਹੈ। ਇਕ ਪਾਸੇ ਦੇਸ਼ ਦੀ ਸਰਕਾਰ ਕਾਰਪੋਰੇਟ ਘਰਾਣਿਆ ਦਾ 15 ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰ ਰਹੀ ਹੈ ਪਰ ਦੂਜੇ ਪਾਸੇ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਆਨਾ ਕਾਨੀ ਕਰ ਰਹੀ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਬੰਦ ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਸੀ।

ਖਹਿਰਾ ਨੇ ਕਿਹਾ ਕਿ ਇਹ ਉਹੀ ਕਿਸਾਨ ਹਨ ਜਿਨ੍ਹਾਂ ਦੇ ਬੱਚਿਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਦਿੱਤੀਆਂ ਹਨ ਪਰ ਸਰਕਾਰ ਪੰਜਾਬ ਦੇ ਲੋਕਾਂ ਅਤੇ ਸਿੱਖਾਂ ਦਾ ਕਈ ਮੁੱਲ ਨਹੀਂ ਪਾ ਰਹੀ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੀਲੀਭੀਤ ਵਿਚ ਸਿੱਖਾਂ ਦੇ ਮੁੰਡਿਆ ਦਾ ਝੂਠਾ ਇਨਕਾਊਂਟਰ ਕੀਤਾ ਹੈ ਅਤੇ ਸਾਰੇ ਲੋਕ ਵੀ ਇਸ ਨੂੰ ਝੂਠਾ ਦੱਸ ਰਹੇ ਹਨ। ਦੇਸ਼ ਦੀ ਸੁਪਰੀਮ ਕੋਰਟ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਨਹੀਂ ਤਾਂ ਲੋਕਾਂ ਦਾ ਯਕੀਨ ਉੱਠ ਜਾਵੇਗਾ।

 

ਇਹ ਵੀ ਪੜ੍ਹੋ – ਤਰਨ ਤਾਰਨ ਪੁੁਲਿਸ ਨੇ ਗੈਂਗਸਟਰਾਂ ਦੇ ਗੁਰਗੇ ਕੀਤੇ ਕਾਬੂ