‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਡੈਮ ਸੁਰੱਖਿਆ ਬਿੱਲ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿ ਸ਼ਾਨੇ ਲਗਾਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੈਮ ਸੁਰੱਖਿਆਂ ਬਿੱਲ ਦੇ ਰਾਹੀਂ ਰਾਜਾਂ ਦਾ ਪਾਣੀ ਖੋਹ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਤੈਅ ਕਰੇਗੀ ਕਿ ਕਿਸ ਰਾਜ ਨੂੰ ਦਰਿਆ ਦਾ ਪਾਣੀ ਕਿੰਨਾ ਅਤੇ ਕਦੋਂ ਦਿੱਤਾ ਜਾਵੇਗਾ। ਖਹਿਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਇਸ ਸਖ਼ਤ ਬਿੱਲ ਵਿਰੁੱਧ ਮਤਾ ਪਾਸ ਕਰਨ ਲਈ ਤੁਰੰਤ ਪੰਜਾਬ ਵਿਧਾਨ ਸਭਾ ਦਾ ਇਜਲਾਂਸ ਸੱਦਣਾ ਚਾਹੀਦਾ ਹੈ।