ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੇ ਦਿਨ ਦੀ ਰਾਉਜ਼ ਐਵਿਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ, ਜਿਸ ਦੇ ਈ.ਡੀ ਨੇ ਦਿੱਲੀ ਹਾਈਕੋਰਟ ਵਿੱਚ ਪਹੁੰਚ ਕਰਕੇ ਕੇਰਜੀਵਾਲ ਦੀ ਜ਼ਮਾਨ ਦਾ ਵਿਰੋਧ ਕੀਤਾ ਹੈ।
ਇਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿਹਾ ਕਿ ਕਿਸਮਤ ਸਭ ਕੁਝ ਉਸੇ ਤਰ੍ਹਾਂ ਹੀ ਕਰ ਰਹੀ ਹੈ, ਜਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦੇ ਹੋਏ ਮੇਰੇ ਨਾਲ ਕੀਤਾ ਸੀ। ਉਨ੍ਹਾਂ ਲਿਖਿਆ ਕਿ ਯਾਦ ਕਰੋ ਜਦੋਂ ਮੈਨੂੰ 4 ਜਨਵਰੀ 2024 ਨੂੰ ਐਨਡੀਪੀਐਸ ਕੇਸ ਵਿੱਚ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਤਾਂ ਭਗਵੰਤ ਮਾਨ ਨੇ ਉਸੇ ਦਿਨ ਮੇਰੇ ‘ਤੇ ਇੱਕ ਹੋਰ ਝੂਠਾ ਮੁਕੱਦਮਾ ਦਰਜ ਕਰਵਾਇਆ ਸੀ। ਜਿਸ ਕਰਕੇ ਮੈਨੂੰ ਸੁਭਾਨਪੁਰ ਪੁਲਿਸ ਥਾਣੇ ਦੀ ਜੇਲ੍ਹ ਵਿੱਚ ਰਹਿਣਾ ਪਿਆ।
ਉਨ੍ਹਾਂ ਲਿਖਿਆ ਕਿ ਜਦੋਂ ਬੀਤੇ ਦਿਨ ਕੇਜਰੀਵਾਲ ਨੂੰ ਜ਼ਮਾਨਤ ਮਿਲੀ ਸੀ ਤਾਂ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਆਪਣੀ ਜ਼ਮਾਨਤ ਦਾ ਜਸ਼ਨ ਮਨਾ ਰਹੇ ਸਨ ਕਿ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਸੀ ਤਾਂ ਉਸ ਨੂੰ ਜੇਲ੍ਹ ‘ਚ ਹੀ ਰਹਿਣਾ ਪਿਆ।
ਇਸ ਤੋਂ ਇਹ ਸਬਕ ਮਿਲਦਾ ਹੈ ਕਿ “ਤੁਸੀਂ ਜੋ ਬੀਜੋਗੇ ਉਹੀ ਵੱਢੋਗੇ”! ਦੂਜਿਆਂ ਨਾਲ ਕਦੇ ਵੀ ਬੁਰਾ ਨਾ ਕਰੋ ਕਿਉਂਕਿ ਕੁਦਰਤ ਤੁਹਾਡੇ ਲਈ ਉਹੀ ਲਿਆਉਂਦੀ ਹੈ, ਜੋ ਤੁਸੀਂ ਦੂਜਿਆਂ ਨੂੰ ਦਿੰਦੇ ਹੋ।ਫਿਰ ਵੀ ਮੈਂ ਚਾਹੁੰਦਾ ਹਾਂ ਕਿ ਕੇਜਰੀਵਾਲ ਜਲਦੀ ਤੋਂ ਜਲਦੀ ਰਿਹਾਅ ਹੋ ਜਾਵੇ।
ਇਹ ਵੀ ਪੜ੍ਹੋ – ਪੰਜਾਬ ’ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡਾ ਆਪ੍ਰੇਸ਼ਨ! 200 ਕਰੋੜ ਦੀ ਜਾਇਦਾਦ ਜ਼ਬਤ! 250 ਦੀ ਨਿਸਾਨਦੇਹੀ, 356 ਤਸਕਰ ਫੜੇ