ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁੱਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਨੂੰ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਲਈ ਆਧੁਨਿਕ ਤਕਨੀਕਾਂ ਦੀ ਮਦਦ ਲਈ ਜਾ ਸਕਦੀ ਹੈ।
ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਕੀਤੇ ਇੱਕ ਟਵੀਟ ਵਿੱਚ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਇਹ ਲਿਖਿਆ ਹੈ ਕਿ ਗਿਰਦਾਵਰੀਆਂ ਲਈ ਪਟਵਾਰੀਆਂ ‘ਤੇ ਨਿਰਭਰ ਹੋਣ ਦੀ ਬਜਾਏ ਕਣਕ ਦੀ ਫਸਲ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੈਟੇਲਾਈਟਾਂ ਅਤੇ ਡਰੋਨਾਂ ਰਾਹੀਂ ਡਿਜੀਟਲ ਵਿਧੀ ਦੀ ਵਰਤੋਂ ਕਰੋ ਕਿਉਂਕਿ ਸਰਕਾਰ ਵੱਲੋਂ ਵਿਸ਼ੇਸ਼ ਸਰਵੇਖਣ ਦਾ ਐਲਾਨ ਕੀਤੇ 10 ਦਿਨ ਤੋਂ ਵੱਧ ਹੋ ਗਏ ਹਨ ਪਰ ਅਜੇ ਤੱਕ ਕੋਈ ਨੁਕਸਾਨ ਦਾ ਮੁਲਾਂਕਣ ਨਹੀਂ ਕੀਤਾ ਗਿਆ ਹੈ। ਖਹਿਰਾ ਨੇ ਉਮੀਦ ਜਤਾਈ ਹੈ ਕਿ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕਰ ਲਿਆ ਜਾਵੇਗਾ।
I urge @BhagwantMann to use digital methodology thru satellites & drones to assess damage to wheat crops instead of depending on Patwari’s as its been over 10 days since you announced special survey but no damage has been assessed yet.I hope it’ll be done at earliest. @INCIndia
— Sukhpal Singh Khaira (@SukhpalKhaira) April 6, 2023
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਹੋਈ ਬੋਮੌਸਮੀ ਬਰਸਾਤ ਤੇ ਗੱੜ੍ਹੇਮਾਰੀ ਨੇ ਪੰਜਾਬ ਵਿੱਚ ਜਿਥੇ ਕਣਕਾਂ ਨੂੰ ਜ਼ਮੀਨ ‘ਤੇ ਵਿਛਾ ਦਿੱਤਾ ਹੈ,ਉਥੇ ਸਬਜ਼ੀਆਂ ਸਣੇ ਹੋਰ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਹ ਹਾਲਾਤ ਦੇਖਦੇ ਹੋਏ ਐਲਾਨ ਕੀਤਾ ਸੀ ਕਿ ਨੁਕਸਾਨੀਆਂ ਗਈਆਂ ਫਸਲਾਂ ਦੀ ਗਿਰਦਾਵਰੀ ਕਰਵਾਈ ਜਾਵੇਗੀ ਤੇ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸਾਖੀ ਦੇ ਤਿਉਹਾਰ ਤੱਕ ਇਹ ਰਾਹਤ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਜਾਣ ਦਾ ਦਾਅਵਾ ਕੀਤਾ ਹੋਇਆ ਹੈ।