The Khalas Tv Blog Punjab ਕਾਂਗਰਸੀ ਵਿਧਾਇਕ ਖਹਿਰਾ ਨੇ ਕੀਤੀ ਪੰਜਾਬ ਸਰਕਾਰ ਨੂੰ ਅਪੀਲ,ਗਿਰਦਾਵਰੀ ਲਈ ਵਰਤੀ ਜਾਵੇ ਆਧੁਨਿਕ ਤਕਨੀਕ
Punjab

ਕਾਂਗਰਸੀ ਵਿਧਾਇਕ ਖਹਿਰਾ ਨੇ ਕੀਤੀ ਪੰਜਾਬ ਸਰਕਾਰ ਨੂੰ ਅਪੀਲ,ਗਿਰਦਾਵਰੀ ਲਈ ਵਰਤੀ ਜਾਵੇ ਆਧੁਨਿਕ ਤਕਨੀਕ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁੱਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਨੂੰ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਲਈ ਆਧੁਨਿਕ ਤਕਨੀਕਾਂ ਦੀ ਮਦਦ ਲਈ ਜਾ ਸਕਦੀ ਹੈ।

ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਕੀਤੇ ਇੱਕ ਟਵੀਟ ਵਿੱਚ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਇਹ ਲਿਖਿਆ ਹੈ ਕਿ ਗਿਰਦਾਵਰੀਆਂ ਲਈ ਪਟਵਾਰੀਆਂ ‘ਤੇ ਨਿਰਭਰ ਹੋਣ ਦੀ ਬਜਾਏ ਕਣਕ ਦੀ ਫਸਲ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੈਟੇਲਾਈਟਾਂ ਅਤੇ ਡਰੋਨਾਂ ਰਾਹੀਂ ਡਿਜੀਟਲ ਵਿਧੀ ਦੀ ਵਰਤੋਂ ਕਰੋ ਕਿਉਂਕਿ ਸਰਕਾਰ ਵੱਲੋਂ ਵਿਸ਼ੇਸ਼ ਸਰਵੇਖਣ ਦਾ ਐਲਾਨ ਕੀਤੇ 10 ਦਿਨ ਤੋਂ ਵੱਧ ਹੋ ਗਏ ਹਨ ਪਰ ਅਜੇ ਤੱਕ ਕੋਈ ਨੁਕਸਾਨ ਦਾ ਮੁਲਾਂਕਣ ਨਹੀਂ ਕੀਤਾ ਗਿਆ ਹੈ। ਖਹਿਰਾ ਨੇ ਉਮੀਦ ਜਤਾਈ ਹੈ ਕਿ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਹੋਈ ਬੋਮੌਸਮੀ ਬਰਸਾਤ ਤੇ ਗੱੜ੍ਹੇਮਾਰੀ  ਨੇ ਪੰਜਾਬ ਵਿੱਚ ਜਿਥੇ ਕਣਕਾਂ ਨੂੰ ਜ਼ਮੀਨ ‘ਤੇ ਵਿਛਾ ਦਿੱਤਾ ਹੈ,ਉਥੇ ਸਬਜ਼ੀਆਂ ਸਣੇ ਹੋਰ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਹ ਹਾਲਾਤ ਦੇਖਦੇ ਹੋਏ ਐਲਾਨ ਕੀਤਾ ਸੀ ਕਿ ਨੁਕਸਾਨੀਆਂ ਗਈਆਂ ਫਸਲਾਂ ਦੀ ਗਿਰਦਾਵਰੀ ਕਰਵਾਈ ਜਾਵੇਗੀ ਤੇ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸਾਖੀ ਦੇ ਤਿਉਹਾਰ ਤੱਕ ਇਹ ਰਾਹਤ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਜਾਣ ਦਾ ਦਾਅਵਾ ਕੀਤਾ ਹੋਇਆ ਹੈ।

 

Exit mobile version