ਬਿਉਰੋ ਰਿਪੋਰਟ : ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀ ਮੁਸ਼ਕਲਾਂ ਹੋਰ ਵੱਧ ਗਈਆਂ ਹਨ । ਮੋਹਾਲੀ ਕੋਰਟ ਵਿੱਚ ਉਨ੍ਹਾਂ ਅਤੇ ਮੁਲਜ਼ਮ ਗੁਰਦੇਵ ਦੇ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ ਹੈ । ਹੁਣ ਮਾਮਲੇ ਦੀ ਸੁਣਵਾਈ 11 ਨਵੰਬਰ ਨੂੰ ਹੋਵੇਗੀ । ਉਸੇ ਦਿਨ ਹੀ ਇਸ ਮਾਮਲੇ ਵਿੱਚ ਟ੍ਰਾਇਲ ਸ਼ੁਰੂ ਹੋ ਜਾਵੇਗਾ । 2021 ਵਿੱਚ ਐਨਫੋਰਸਮੈਂਟ ਡਾਇਰੈਕਟਰੇਟ ( ED) ਨੇ ਉਨ੍ਹਾਂ ਖ਼ਿਲਾਫ਼ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ (PMLA) ਦਾ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ ।
AAP ਦੇ ਲਈ ਫੰਡਿੰਗ ਦਾ ਮਾਮਲਾ
ਸੁਖਪਾਲ ਸਿੰਘ ਖਹਿਰਾ ਨੇ ਅਰਵਿੰਦਰ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ ਸੀ । ਉਸ ਸਮੇਂ ਉਹ ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਦੇ ਵਿੱਚ ਜਾ ਕੇ ਆਮ ਆਦਮੀ ਪਾਰਟੀ ਦੇ ਲਈ ਫੰਡਿੰਗ ਇਕੱਠਾ ਕਰਦੇ ਸਨ । ਇਸੇ ਮਾਮਲੇ ਵਿੱਚ ED ਨੇ ਉਨ੍ਹਾਂ ਦੇ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਸੀ । ਜਾਂਚ ਤੋਂ ਸੰਤੁਸ਼ਟ ਨਾ ਹੋਣ ‘ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਅਤੇ ਗ੍ਰਿਫ਼ਤਾਰ ਵੀ ਕੀਤਾ
ਨਾਭਾ ਜੇਲ੍ਹ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਲਿਆਇਆ ਗਿਆ
ਪੰਜਾਬ ਪੁਲਿਸ ਸੁਖਪਾਲ ਸਿੰਘ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਲੈ ਕੇ ਆਈ ਹੈ । ਖਹਿਰਾ ਨੂੰ 2015 ਦੇ ਇੱਕ ਡਰੱਗ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ । ਪੰਜਾਬ ਪੁਲਿਸ ਦੀ SIT ਨੇ ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੂੰ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ । ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਦੀ ਪਟੀਸ਼ਨ ‘ਤੇ ਸੁਣਵਾਈ ਪੂਰੀ ਹੋ ਚੁੱਕੀ ਅਤੇ ਫ਼ੈਸਲਾ ਰਿਜ਼ਰਵ ਰੱਖਿਆ ਹੈ ।
SIT ਨੇ ਦਾਅਵਾ ਕੀਤਾ ਸੀ ਉਨ੍ਹਾਂ ਕੋਲ ਖਹਿਰਾ ਅਤੇ ਗੁਰਦੇਵ ਸਿੰਘ ਵਿਚਾਲੇ ਡਰੱਗ ਨੂੰ ਲੈ ਕੇ ਗੱਲਬਾਤ ਦੇ ਵੱਡੇ ਸਬੂਤ ਹਨ । 2015 ਦੇ ਡਰੱਗ ਮਾਮਲੇ ਵਿੱਚ ਅਦਾਲਤ ਨੇ 8 ਮੁਲਜ਼ਮਾਂ ਨੂੰ ਸਜ਼ਾ ਸੁਣਾਈ ਸੀ ਉਸ ਵਿੱਚ ਗੁਰਦੇਵ ਸਿੰਘ ਵੀ ਸ਼ਾਮਲ ਸੀ । ਉਸ ਵੇਲੇ ਸਰਕਾਰੀ ਵਕੀਲ ਨੇ ਅਦਾਲਤ ਵਿੱਚ ਗੁਰਦੇਵ ਸਿੰਘ ਅਤੇ ਖਹਿਰਾ ਦੇ ਰਿਸ਼ਤਿਆਂ ਦਾ ਜ਼ਿਕਰ ਕੀਤਾ ਸੀ । ਜਿਸ ਤੋਂ ਬਾਅਦ ਅਦਾਲਤ ਨੇ ਖਹਿਰਾ ਨੂੰ ਸੰਮਨ ਜਾਰੀ ਕੀਤੇ ਸਨ । ਹਾਈਕੋਰਟ ਤੋਂ ਰਾਹਤ ਨਾ ਮਿਲਣ ਦੇ ਬਾਅਦ ਸੁਖਪਾਲ ਸਿੰਘ ਖਹਿਰਾ ਸੁਪਰੀਮ ਕੋਰਟ ਗਏ ਸਨ । ਦੇਸ਼ ਦੀ ਸੁਪਰੀਮ ਅਦਾਲਤ ਨੇ ਹੇਠਲੀ ਅਦਾਲਤ ਦੇ ਸੰਮਨ ਨੂੰ ਰੱਦ ਕਰ ਦਿੱਤਾ ਸੀ,ਪਰ ਜਾਂਚ ‘ਤੇ ਰੋਕ ਨਹੀਂ ਲਗਾਈ ਸੀ। ਇਸੇ ਨੂੰ ਅਧਾਰ ਬਣਾ ਕੇ ਅਪ੍ਰੈਲ 2023 ਵਿੱਚ ਪੰਜਾਬ ਸਰਕਾਰ ਨੇ ਇੱਕ SIT ਦਾ ਗਠਨ ਕੀਤਾ ਸੀ ।