Punjab

ਅਦਾਲਤ ਨੇ ਖਹਿਰਾ ਨੂੰ ਜੇਲ੍ਹ ਭੇਜਿਆ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕੋਰੇਟ ਵੱਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੁਹਾਲੀ ਦੀ ਅਦਾਲਤ ਨੇ ਉਸਦਾ ਨਿਆਂਇਕ ਰਿਮਾਂਡ ਦੇ ਕੇ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਖਹਿਰਾ ਦਾ ਪੁਲਿਸ ਰਿਮਾਂਡ ਵੀ ਖਤਮ ਹੋ ਗਿਆ ਹੈ। ਦੱਸ ਦਈਏ ਕਿ ਖਹਿਰਾ ਨੂੰ ਈਡੀ ਵੱਲੋਂ ਮਨੀ ਲਾਂਡਰਿੰਗ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ। ਖਹਿਰਾ ਜਿਨ੍ਹਾਂ ਨੇ ਈਡੀ ਦੇ ਵਤੀਰੇ ਖਿਲਾਫ ਭੁੱਖ ਹੜਤਾਲ ਰੱਖੀ ਸੀ, ਜਿਸਦਾ ਅੱਜ ਫਿਰ ਅਦਾਲਤ ਵਿੱਚ ਦਰਦ ਛਲਕ ਗਿਆ ਹੈ।