‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਦਾ ਵਿਧਾਇਕੀ ਤੋਂ ਦਿੱਤਾ ਅਸਤੀਫਾ ਮਨਜੂਰ ਕਰ ਲਿਆ ਹੈ। ਖਹਿਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਂ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ 3 ਜੂਨ ਨੂੰ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਸੀ। ਮੇਰਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ।
