‘ਦ ਖ਼ਾਲਸ ਬਿਊਰੋ :ਸੁਖਵਿੰਦਰ ਸਿੰਘ ਕੋਟਲੀ ਨੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸੀ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਕਾਂਗਰਸ ਪਾਰਟੀ ਵੱਲੋਂ ਆਦਮਪੁਰ ਹਲਕੇ ਤੋਂ ਕਿਸ ਉਮੀਦਵਾਰ ਨੂੰ ਟਿਕਟ ਦਿਤੀ ਜਾਣੀ ਹੈ? ਇਸ ਬਾਰੇ ਅੰਤਮ ਸਮੇਂ ਤੱਕ ਭੰਬਲਭੂਸੇ ਵਾਲੀ ਸਥਿਤੀ ਬਣੀ ਰਹੀ । ਕਿਉਂਕਿ ਅੱਜ ਪਹਿਲਾਂ ਸੀਨੀਅਰ ਲੀਡਰ ਮਹਿੰਦਰ ਸਿੰਘ ਕੇਪੀ ਨੂੰ ਟਿਕਟ ਦਿਤੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸੀ ਪਰ ਸੁਖਵਿੰਦਰ ਸਿੰਘ ਕੋਟਲੀ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦੇਣ ਮਗਰੋਂ ਸਾਰੀ ਸਥਿਤੀ ਸਾਫ਼ ਹੋ ਗਈ ਹੈ। ਸੀਨੀਅਰ ਲੀਡਰ ਮਹਿੰਦਰ ਸਿੰਘ ਕੇਪੀ ਵੀ ਮੌਕੇ ਤੇ ਨਾਮਜਦਗੀ ਪੱਤਰ ਦਾਖਲ ਕਰਨ ਆਏ ਸੀ ਪਰ ਉਨ੍ਹਾਂ ਨੂੰ ਬੇਰੰਗ ਮੁੜਨਾ ਪਿਆ।