The Khalas Tv Blog Punjab ਅਕਾਲੀ ਦਲ ਨੂੰ ਲੱਗਾ ਝਟਕਾ, ਇਕ ਹੋਰ ਲੀਡਰ ਨੇ ਛੱਡੀ ਪਾਰਟੀ
Punjab

ਅਕਾਲੀ ਦਲ ਨੂੰ ਲੱਗਾ ਝਟਕਾ, ਇਕ ਹੋਰ ਲੀਡਰ ਨੇ ਛੱਡੀ ਪਾਰਟੀ

ਸ਼੍ਰੋਮਣੀ ਅਕਾਲੀ ਦਲ (SAD) ਵਿੱਚ ਸਭ ਕੁੱਝ ਠੀਕ ਨਹੀਂ ਚਲ ਰਿਹਾ, ਪਾਰਟੀ ਦੇ ਕਈ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੋਂ ਅਸਤੀਫਾ ਮੰਗਿਆ ਗਿਆ ਹੈ, ਪਰ ਉਹ ਅਸਤੀਫਾ ਨਾ ਦੇਣ ‘ਤੇ ਅੜੇ ਹੋਏ ਹਨ। ਇਸ ਦੌਰਾਨ ਕਈ ਆਗੂ ਪਾਰਟੀ ਛੱਡ ਰਹੇ ਹਨ। ਜਿਨ੍ਹਾਂ ਵਿੱਚੋਂ ਇਕ ਸੁਖਵਿੰਦਰਪਾਲ ਸਿੰਘ ਗਰਚਾ ਹਨ, ਜਿਨ੍ਹਾਂ ਨੇ ਅੱਜ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤਾ ਹੈ।

ਬਿਨ੍ਹਾਂ ਕਾਰਨ ਦੱਸੇ ਦਿੱਤਾ ਅਸਤੀਫਾ

ਗਰਚਾ ਨੇ ਆਪਣੇ ਅਸਤੀਫੇ ਦਾ ਕਾਰਨ ਤਾਂ ਨਹੀਂ ਦੱਸਿਆ ਪਰ ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਪਰ ਉਹ ਹੁਣ ਆਪਣੀ ਜਿੰਮੇਵਾਰੀ ਨਹੀਂ ਨਿਭਾ ਸਕਦੇ। ਸ਼੍ਰੋਮਣੀ ਅਕਾਲੀ ਦਲ ਨੇ ਗਰਚਾ ਨੂੰ ਦੂਜੀ ਵਾਰ ਕੌਮੀ ਮੀਤ ਪ੍ਰਧਾਨ ਬਣਾਇਆ ਸੀ।

ਚੋਣਾਂ ‘ਚ ਮਾੜਾ ਰਿਹਾ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਆਪਣੇ ਸਭ ਤੋਂ ਬੁਰੇ ਦੌਰ ਵਿੱਚੋਂ ਲੰਘ ਰਿਹਾ ਹੈ। ਪਿਛਲੀਆਂ ਦੋ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਬੇਹੱਦ ਮਾੜਾ ਰਿਹਾ ਹੈ। ਪਾਰਟੀ ਦਾ ਇਸ ਸਮੇਂ ਕੇਵਲ 1 ਸੰਸਦ ਮੈਂਬਰ ਅਤੇ 3 ਵਿਧਾਇਕ ਹਨ। ਇਸ ਪ੍ਰਦਰਸ਼ਨ ਨੂੰ ਲੈ ਕੇ ਕਈ ਲੀਡਰਾਂ ਨੇ ਪਾਰਟੀ ਵਿੱਚ ਤਬਦੀਲੀ ਦੀ ਮੰਗ ਕੀਤੀ ਸੀ ਪਰ ਉਸ ਨੂੰ ਠੰਡੇ ਬਸਤੇ ਵਿੱਚ ਪਾਇਆ ਗਿਆ ਹੈ। ਜਿਸ ਤੋਂ ਨਰਾਜ਼ ਹੋ ਕੇ ਕਈ ਲੀਡਰ ਜਾ ਤਾਂ ਘਰ ਬੈਠ ਗਏ ਹਨ ਜਾ ਪਾਰਟੀ ਛੱਡ ਰਹੇ ਹਨ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਨਜ਼ਦੀਕੀ ਚਰਨਜੀਤ ਸਿੰਘ ਬਰਾੜ ਵੀ ਆਪਣਾ ਖੁੱਲ੍ਹ ਕੇ ਵਿਰੋਧ ਜਤਾ ਚੁੱਕੇ ਹਨ।

ਇਹ ਵੀ ਪੜ੍ਹੋ –  ਫਰੀਦਕੋਟ ਵਿੱਚ ਪੁਲਿਸ ਵੱਲੋਂ ਵੱਡਾ ਐਨਕਾਉਂਟਰ!

 

Exit mobile version