Punjab

ਸੁਮੇਧ ਸੈਣੀ SIT ਅੱਗੇ ਹੋਏ ਪੇਸ਼, ਪੁੱਛਗਿੱਛ ਜਾਰੀ

‘ਦ ਖ਼ਾਲਸ ਬਿਊਰੋ :- ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੇ ਕਤਲ ਕੇਸ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ SIT ਅੱਗੇ ਪੇਸ਼ ਹੋਣ ਲਈ ਮੋਹਾਲੀ ਦੇ ਮਟੌਰ ਥਾਣੇ ‘ਚ ਪਹੁੰਚ ਗਏ ਹਨ। SIT ਵੱਲੋਂ ਸੁਮੇਧ ਸੈਣੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਸੁਮੇਧ ਸੈਣੀ ਪੰਜਾਬ ਬੰਦ ਦੌਰਾਨ SIT ਸਾਹਮਣੇ ਪੇਸ਼ ਹੋਏ ਸਨ। ਜਾਣਕਾਰੀ ਮੁਤਾਬਕ ਉਹ ਹਾਜ਼ਰੀ ਲਗਵਾਉਣ ਉਪਰੰਤ ਵਾਪਸ ਚਲੇ ਗਏ ਸਨ।

ਇਸ ਤੋਂ ਪਹਿਲਾਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ SIT ਵੱਲੋਂ ਨੋਟਿਸ ਦੇ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਥਾਣਾ ਮਟੌਰ ਵਿਖੇ ਬੁਲਾਇਆ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ ਸਨ, ਜਿਸ ਕਾਰਨ SIT ਦੀ ਟੀਮ ਵਾਪਸ ਚਲੀ ਗਈ ਸੀ।