The Khalas Tv Blog Punjab ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ
Punjab

ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ:- ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਮੁਹਾਲੀ ਅਦਾਲਤ ’ਚ ਮੁਲਤਾਨੀ ਕੇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਪੱਕੀ ਜ਼ਮਾਨਤ ਹਾਸਲ ਕਰਨ ਲਈ ਦਾਇਰ ਕੀਤੀ ਗਈ ਅਰਜ਼ੀ ’ਤੇ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ।  ਸੁਮੇਧ ਸੈਣੀ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਦਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

ਸੈਣੀ ਨੇ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਹੈ। ਸੁਮੇਧ ਸੈਣੀ ਵੱਲੋਂ ਮੁਹਾਲੀ ਦੇ ਮਟੌਰ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਅਪਰਾਧਿਕ ਕੇਸ ਨੂੰ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ 28 ਅਗਸਤ ਤੱਕ ਟਲ ਗਈ ਹੈ।

Exit mobile version