ਬਿਊਰੋ ਰਿਪੋਰਟ (18 ਨਵੰਬਰ, 2025): ਭਾਰਤੀ ਚੋਣ ਕਮਿਸ਼ਨ ਨੇ ਤਰਨ ਤਾਰਨ ਜ਼ਿਮਨੀ ਚੋਣ ਮੁਹਿੰਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਦਰਜ ਕੀਤੇ ਗਏ ਮਾਮਲਿਆਂ ਸਬੰਧੀ ਪੰਜਾਬ ਦੇ DGP ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਇਹ ਸੰਮਨ ਕਮਿਸ਼ਨ ਵੱਲੋਂ 13 ਨਵੰਬਰ ਭਾਵ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਇੱਕ ਦਿਨ ਪਹਿਲਾਂ, ਡੀਜੀਪੀ ਵੱਲੋਂ ਸੌਂਪੀ ਗਈ ਰਿਪੋਰਟ ਦੀ ਸਮੀਖਿਆ ਤੋਂ ਬਾਅਦ ਜਾਰੀ ਕੀਤੇ ਗਏ ਹਨ।

