The Khalas Tv Blog Punjab ਕਿਸਾਨਾਂ ਦੇ ਮੁੱਦੇ ‘ਤੇ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ
Punjab

ਕਿਸਾਨਾਂ ਦੇ ਮੁੱਦੇ ‘ਤੇ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਕਿਸਾਨਾਂ ਦੇ ਮੁੱਦੇ ‘ਤੇ ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਲਾਈਵ ਹੋ ਕੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਕਿਹਾ ਕਿ ਕਾਂਗਰਸੀ ਸਾਂਸਦਾਂ ਨੂੰ ਸੰਸਦ ‘ਚ ਕਿਸਾਨਾਂ ਦੀ ਆਵਾਜ਼ ਚੁੱਕਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਕੋਲੋਂ ਮਿਲੀ ਗਾਰੰਟਿਡ ਐਮ.ਐਸ.ਪੀ. ਦਾ ਹਿਸਾਬ ਪੂਰਾ ਮੌਜੂਦਾ ਸਰਕਾਰ ਤੋਂ ਮੰਗਣਾ ਚਾਹੀਦਾ ਹੈ ਫਿਰ ਦਿੱਲੀ ਕੂਚ ਦੀ ਤਿਆਰੀ ਕਰਨੀ ਚਾਹੀਦੀ ਹੈ।

ਜਾਖੜ ਨੇ ਕਿਹਾ ਕਿ  ਪੰਜਾਬ ਦੇ ਸਿਆਸੀ ਲੀਡਰਾਂ ਨੂੰ ਪੰਜਾਬ ਦੇ ਮੁੱਦਿਆਂ ਤੇ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ। ਸੁਨੀਲ ਜਾਖੜ ਪਿਛਲੇ ਕਾਫ਼ੀ ਮਹੀਨਿਆਂ ਤੋਂ ਪੰਜਾਬ ਦੀ ਸਿਆਸਤ ਤੋਂ ਦੂਰ ਰਹੇ ਹਨ। ਇਸ ਵਿਚਾਲੇ ਉਹਨਾਂ ਵੱਲੋਂ ਭਾਜਪਾ ਪ੍ਰਧਾਨ ਦਾ ਅਹੁਦਾ ਛੱਡਣ ਦੀਆਂ ਵੀ ਚਰਚਾਵਾਂ ਸਾਹਮਣੇ ਆਈਆਂ ਸਨ। ਜਿਸ ਨੂੰ ਭਾਜਪਾ ਆਗੂਆਂ ਨੇ ਖਾਰਿਜ ਕਰ ਦਿੱਤਾ ਸੀ।

ਕਿਸਾਨਾਂ ਕੋਲ ਅਵਾਜ਼ ਨਹੀਂ- ਜਾਖੜ

ਜਾਖੜ ਨੇ ਵੀਡੀਓ ਵਿੱਚ ਕਿਸਾਨਾਂ ਸਬੰਧੀ ਬੋਲਦਿਆਂ ਕਿਹਾ ਕਿ ਹਰ ਵਾਰ ਕਿਸਾਨਾਂ ਦੀ ਫ਼ਸਲ MSP ਤੇ ਚੁੱਕੀ ਜਾਂਦੀ ਹੈ। ਪਰ ਇਸ ਵਾਰ ਅਜਿਹਾ ਕੀ ਹੋ ਗਿਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਕੀਮਤ ਤੇ ਕੱਟ ਲਗਾਵਾਉਣੇ ਪਏ। ਉਹਨਾਂ ਨੇ ਕਿ ਕਿਸਾਨ ਤਾਂ ਸੰਘਰਸ਼ ਕਰ ਰਹੇ ਸੀ ਪਰ ਕਿਸਾਨਾਂ ਕੋਲ ਅਵਾਜ਼ ਨਹੀਂ ਸੀ। ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰਾਂ ਨੇ ਉਹਨਾਂ ਦੀ ਅਵਾਜ਼ ਨਹੀਂ ਚੱਕੀ। ਜਾਖੜ ਨੇ ਸਰਕਾਰ ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਨੂੰ ਕਹਿ ਰਹੀ ਹੈ ਕਿ ਫ਼ਸਲ ਰੱਖਣ ਲਈ ਥਾਂ ਨਹੀਂ ਹੈ। ਪਰ ਜੇਕਰ ਕਿਸਾਨ ਕੱਟ ਲਗਵਾ ਲੈਂਦੇ ਤਾਂ ਜਗ੍ਹਾਂ ਵੀ ਬਣ ਜਾਣੀ ਸੀ।

ਕਾਂਗਰਸ ਤੇ ਚੁੱਕੇ ਸਵਾਲ

ਜਾਖੜ ਨੇ ਕਾਂਗਰਸੀ ਲੀਡਰਾਂ ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਵਿਰੋਧੀਧਿਰ ਦੀ ਅਹਿਮ ਭੂਮਿਕਾ ਦਿੱਤਾ ਸੀ ਪਰ ਉਹ ਤਾਂ ਆਪਣੇ ਹੀ ਮਸਲਿਆਂ ਤੇ ਉਲਝੇ ਪਏ ਸਨ। ਜਦੋਂ ਕਿਸਾਨਾਂ ਲਈ ਅਵਾਜ਼ ਚੁੱਕਣ ਦੀ ਗੱਲ ਸੀ ਇਸ ਵੇੇਲੇ ਇਹ ਲੀਡਰ ਜ਼ਿਮਨੀ ਚੋਣਾਂ ਲੜ ਰਹੇ ਸਨ ਪਰ ਹੁਣ ਪਾਰਲੀਮੈਂਟ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।

 

Exit mobile version