The Khalas Tv Blog Punjab ਸੁਨੀਲ ਜਾਖੜ ਨੇ ਸੰਦੀਪ ਥਾਪਰ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ‘ਤੇ ਲਗਾਏ ਇਲਜ਼ਾਮ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
Punjab

ਸੁਨੀਲ ਜਾਖੜ ਨੇ ਸੰਦੀਪ ਥਾਪਰ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ‘ਤੇ ਲਗਾਏ ਇਲਜ਼ਾਮ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਬੀਤੇ ਦਿਨ ਦੋ ਨਹਿੰਗਾਂ ਵੱਲੋਂ ਲੁਧਿਆਣਾ ਵਿੱਚ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ ਉੱਤੇ ਹਮਲਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸੰਦੀਪ ਥਾਪਰ ਦਾ ਹਾਲ ਜਾਨਣ ਲਈ ਡੀਐਮਸੀ ਹਸਪਤਾਲ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਕਿਹਾ ਕਿ  ਇਸ ਹਮਲੇ ਦੇ ਪਿੱਛੇ ਪੰਜਾਬ ਸਰਕਾਰ ਦੀ ਨਲਾਇਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਉੱਠ ਕੇ ਕਿਸੇ ਨੂੰ ਵੀ ਸੋਧਾ ਲਗਾ ਦਿੰਦਾ ਹੈ।

ਉਨ੍ਹਾਂ ਮੁੱਖ ਮੰਤਰੀ ਉੱਤੇ ਸਵਾਲ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਨੂੰ ਲੈ ਕੇ ਹੁਣ ਤੱਕ ਇੱਕ ਵੀ ਸ਼ਬਦ ਨਹੀ ਬੋਲਿਆ ਹੈ, ਉਨ੍ਹਾਂ ਦਾ ਪਰਿਵਾਰ ਸਰਕਾਰ ਚਲਾ ਰਿਹਾ ਹੈ, ਪਹਿਲਾਂ ਦਿੱਲੀ ਤੋਂ ਚੱਲ ਦੀ ਸੀ, ਭਗਵੰਤ ਮਾਨ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹਨ। ਅਜਿਹੀਆਂ ਘਟਨਾਵਾਂ ਦਾ ਪੰਜਾਬ ਵਿੱਚ ਪੈਟਰਨ ਬਣ ਗਿਆ ਹੈ। ਇਹ ਘਟਨਾਵਾਂ ਸਮਾਜ ਵਿੱਚ ਅਸਹਿਣਸ਼ੀਲਤਾ ਦੀ ਭਾਵਨਾ ਪੈਦਾ ਕਰ ਰਹੀਆਂ ਹਨ, ਜੋ ਬਿਲਕੁਲ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਇਸ ਸਮੇਂ ਜਲੰਧਰ ਪੱਛਮੀ ਚੋਣ ਵਿੱਚ ਰੁੱਝਾ ਹੋਇਆ ਹੈ। ਪਰ ਸਮਾਜ ਵਿੱਚ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ।

ਜਾਖੜ ਨੇ ਕਿਹਾ ਕਿ ਅਜੀਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕਾਂ ਦਾ ਭਗਵੰਤ ਮਾਨ ਸਰਕਾਰ ਤੋਂ ਵਿਸਵਾਸ਼ ਪੂਰੀ ਤਰ੍ਹਾਂ ਉੱਠ ਚੁੱਕਿਆ ਹੈ। ਜਾਖੜ ਨੇ ਕਿਹਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਦੀ ਜੋ ਪਿਰਤ ਚੱਲ ਰਹੀ ਹੈ, ਉਸ ਨੂੰ ਠੱਲ ਪਆਉਣ ਲਈ ਹਰ ਵਿਅਕਤੀ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਸੰਦੀਪ ਥਾਪਰ ਦੀ ਹਾਲਤ ਬਾਰੇ ਦੱਸਦਿਆਂ ਕਿਹਾ ਕਿ ਡਾਕਟਰਾਂ ਵੱਲੋਂ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਦੇ ਬਹੁਤ ਗੰਭੀਰ ਸੱਟਾਂ ਲੱਗੀਆਂ ਹਨ।

ਜਾਖੜ ਨੇ ਕਿਹਾ ਕਿ ਕੁਝ ਲੋਕਾਂ ਵੱਲ਼ੋਂ ਅਜਿਹੀਆਂ ਘਟਨਾਵਾਂ ਨੂੰ ਹੀਰੋ ਦੀ ਤਰ੍ਹਾਂ ਪੇਸ਼ ਕੀਤਾ ਜਾ ਰਿਹਾ ਹੈ।

ਇਸ ਤਰ੍ਹਾਂ ਦੀਆਂ ਘਟਨਾਵਾ ਕਰਨ ਵਾਲਿਆਂ ਦਾ ਸਮਾਜ ਵੱਲੋਂ ਬਾਇਕਾਟ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਦੀਆਂ ਘਟਨਾਵਾ ਨੂੰ ਰੋਕਣ ਦੇ ਨਾਲ-ਨਾਲ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ –  SGPC ਨੂੰ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਨੂੰ ਅਭੈ ਮੁਦਰਾ ’ਚ ਪੇਸ਼ ਕਰਨ ਤੇ ਸਖ਼ਤ ਇਤਰਾਜ਼! ਸਪੀਕਰ ਨੂੰ ਕੀਤੀ ਸ਼ਿਕਾਇਤ

 

 

Exit mobile version