India Lok Sabha Election 2024 Punjab

ਸੁਨੀਲ ਜਾਖੜ ਨੇ ਲਿਖੀ CM ਯੋਗੀ ਨੂੰ ਚਿੱਠੀ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਸੀਐਮ ਯੋਗੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ CM ਆਦਿਤਿਆਨਾਥ ਯੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ।

ਜਾਖੜ ਨੇ ਮੁੱਖ ਮੰਤਰੀ ਯੋਗੀ ਨੂੰ ਬਟਾਲਾ, ਜਲੰਧਰ ਤੇ ਲੁਧਿਆਣਾ ਆਉਣ ਦਾ ਸੱਦਾ ਦਿੱਤਾ ਹੈ। ਚਿੱਠੀ ਵਿਚ ਜਾਖੜ ਨੇ ਲਿਖਿਆ ਹੈ ਕਿ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਤੁਹਾਡੀ ਯੋਗਤਾ, ਕਾਰਜਸ਼ੈਲੀ ਤੇ ਨਿਸ਼ਠਾ ਦੇ ਚੱਲਦਿਆਂ ਪੰਜਾਬ ਵਿਚ ਵੀ ਤੁਹਾਨੂੰ ਪਸੰਦ ਕੀਤਾ ਜਾਂਦਾ ਹੈ। ਤੁਹਾਡੀ ਕਾਰਜਸ਼ੈਲੀ ਤੇ ਤੁਹਾਡੀ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਪੰਜਾਬ ਵਿਚ ਚਰਚਾ ਦਾ ਕੇਂਦਰ ਬਮਿਆ ਹੋਇਆ ਹੈ। ਪੰਜਾਬ ਵਿਚ ਸਿਆਸੀ ਸਭਾਵਾਂ ਵਿਚ ਮੌਜੂਦਾ ਚੁਣਾਵੀ ਦੌਰ ਵਿਚ ਅਸੀਂ ਚਾਹੁੰਦਾ ਹਾਂ ਕਿ ਤੁਹਾਡੇ ਤਿੰਨ ਪ੍ਰੋਗਰਾਮ ਬਟਾਲਾ, ਜਲੰਧਰ ਤੇ ਲੁਧਿਆਣਾ ਵਿਚ ਕਰਵਾਏ ਜਾਣ।

ਜਾਖੜ ਨੇ ਕਿਹਾ ਕਿ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਯੋਗੀ ਦੀਆਂ ਜਨਤਕ ਮੀਟਿੰਗਾਂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਦਾ ਮੁੱਖ ਕਾਰਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਬਦਤਰ ਹੋਣਾ ਹੈ। ਭਾਜਪਾ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਯੋਗੀ ਆਦਿੱਤਿਆਨਾਥ ਨੂੰ ਪਹਿਲੇ 5 ਸਥਾਨਾਂ ‘ਤੇ ਰੱਖਿਆ ਸੀ। ਮੁੱਖ ਮੰਤਰੀ ਯੋਗੀ ਵੱਲੋਂ ਉੱਤਰ ਪ੍ਰਦੇਸ਼ ਵਿੱਚ ਗੈਂਗਸਟਰਾਂ ਅਤੇ ਬਦਮਾਸ਼ਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇੱਥੋਂ ਤੱਕ ਕਿ ਉੱਤਰ ਪ੍ਰਦੇਸ਼ ਵਿੱਚ ਨਿਵੇਸ਼ ਕਰਨ ਵਾਲੇ ਵੱਡੇ ਕਾਰਪੋਰੇਟ ਘਰਾਣੇ ਵੀ ਉੱਤਰ ਪ੍ਰਦੇਸ਼ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਵੱਡਾ ਸੁਧਾਰ ਲਿਆਉਣ ਲਈ ਯੋਗੀ ਦੀ ਪ੍ਰਸ਼ਾਸਕੀ ਯੋਗਤਾ ਦੇ ਕਾਇਲ ਹਨ।

ਯੋਗੀ ਆਦਿਤਿਆਨਾਥ 20 ਮਈ ਨੂੰ ਚੰਡੀਗੜ੍ਹ ਵਿੱਚ ਭਾਜਪਾ ਉਮੀਦਵਾਰ ਸੰਜੇ ਟੰਡਨ ਲਈ ਇੱਕ ਜਨਸਭਾ ਨੂੰ ਸੰਬੋਧਨ ਕਰਨਗੇ। ਇਹ ਸੂਚਨਾ ਮਿਲਦਿਆਂ ਹੀ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਜ਼ੀਰਕਪੁਰ ਵਿੱਚ ਯੋਗੀ ਆਦਿੱਤਿਆਨਾਥ ਦੀ ਰੈਲੀ ਕਰਨ ਲਈ ਪਾਰਟੀ ਦੇ ਉੱਚ ਆਗੂਆਂ ਨਾਲ ਸੰਪਰਕ ਕੀਤਾ।