Punjab

ਹਰਜੋਤ ਬੈਂਸ ਨੂੰ ਸੁਨੀਲ ਜਾਖੜ ਦੀ ਸਲਾਹ , ਰਾਜਨੀਤੀ ਸੱਪਾਂ ਅਤੇ ਪੌੜੀਆਂ ਦੀ ਖੇਡ ਹੈ, ਲੋਕਾਂ ਤੋਂ ਸਾਵਧਾਨ ਰਹੋ…

Sunil Jakhar's advice to Harjot Bains, Politics is a game of snakes and ladders, beware of people...

ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਦੇ ਡੰਗਣ ‘ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਨੇ ਸੱਪਾਂ ਅਤੇ ਪੌੜੀਆਂ ਦੀ ਖੇਡ ਦੀ ਤਸਵੀਰ ਵੀ ਸਾਂਝੀ ਕੀਤੀ ਹੈ ਅਤੇ ਰਾਜਨੀਤੀ ਨੂੰ ਸੱਪਾਂ ਅਤੇ ਪੌੜੀਆਂ ਦੀ ਖੇਡ ਦੱਸਿਆ ਹੈ। ਇਸ ਦੇ ਨਾਲ ਹੀ ਜਾਖੜ ਨੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਵੀ ਕੀਤੀ ਹੈ।

ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਹਰਜੋਤ ਬੈਂਸ ਸੱਪ ਦੇ ਡੰਗ ਤੋਂ ਠੀਕ ਹੋ ਰਹੇ ਹਨ। ਮੈਂ ਉਸਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਵਾਹਿਗੁਰੂ ਮੇਹਰ ਕਰੇ।

ਜਾਖੜ ਨੇ ਕਿਹਾ ਕਿ ਹਰਜੋਤ ਜੀ ਜਦੋਂ ਤੁਸੀਂ ਇੱਥੇ ਠੀਕ ਹੋ ਰਹੇ ਹੋ ਤਾਂ ਤੁਹਾਨੂੰ ਖੁਸ਼ੀ ਦੇਣ ਵਾਲੀ ਗੱਲ ਹੈ। ਤੁਸੀਂ ਧੰਨ ਹੋ ਕਿ ਇਹ ਸਿਰਫ ਇੱਕ ਸੱਪ ਦੀ ਪ੍ਰਜਾਤੀ ਸੀ, ਜਿਸਦਾ ਸਾਡੇ ਯੋਗ ਡਾਕਟਰਾਂ ਦੁਆਰਾ ਇਲਾਜ ਕੀਤਾ ਜਾਂਦਾ ਹੈ। ਜਾਖੜ ਨੇ ਕਿਹਾ ਕਿ ਉਨ੍ਹਾਂ ਲੋਕਾਂ ਤੋਂ ਸਾਵਧਾਨ ਰਹੋ ਜੋ ਹੜ੍ਹ ਦੇ ਪਾਣੀ ਜਾਂ ਘਾਹ ਵਿੱਚ ਨਹੀਂ ਛੁਪਦੇ ਅਤੇ ਉਨ੍ਹਾਂ ਨਾਲ ਨਜਿੱਠਣਾ ਰਾਜਨੀਤੀ ਵਿੱਚ ਇੱਕ ਪੇਸ਼ੇਵਰ ਖ਼ਤਰਾ ਹੈ ਜੋ ਦਿਨੋਂ ਦਿਨ ਬਦਸੂਰਤ ਹੁੰਦਾ ਜਾ ਰਿਹਾ ਹੈ ਅਤੇ ਸੱਪਾਂ ਅਤੇ ਪੌੜੀਆਂ ਦੀ ਖੇਡ ਵਾਂਗ ਹੁੰਦਾ ਜਾ ਰਿਹਾ ਹੈ।

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਨੂੰ ਤੰਜ਼ ਕੱਸਦੇ ਰਹੇ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਪੰਜਾਬ ‘ਚ ਆਏ ਹੜ੍ਹਾਂ ਤੋਂ ਬਾਅਦ ‘ਆਪ’ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਸੀ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਫਿਰੋਜ਼ਪੁਰ ਫੇਰੀ ਦੌਰਾਨ ਪੰਜਾਬ ‘ਚ ਆਏ ਹੜ੍ਹਾਂ ਲਈ ਮੁੱਖ ਮੰਤਰੀ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜਾਖੜ ਨੇ ਕਿਹਾ ਸੀ ਕਿ ਮੁੱਖ ਮੰਤਰੀ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ, ਪੰਜਾਬ ਅਤੇ ਪੰਜਾਬੀਆਂ ਦੀਆਂ ਵੱਡੀਆਂ ਸਮੱਸਿਆਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੂੰ ਆਪਣਾ ਪਾਲਣ-ਪੋਸ਼ਣ ਛੱਡ ਕੇ ਦੂਜੇ ਰਾਜਾਂ ਵਿੱਚ ਰਾਜਨੀਤੀ ਕਰ ਰਹੇ ਹਨ।

ਦੱਸ ਦਈਏ ਕਿ ਲੰਘੇ ਕੱਲ੍ਹ ਰੋਪੜ ਵਿਚ ਹੜ੍ਹ ਦੇ ਬਾਅਦ ਬਚਾਅ ਕੰਮਾਂ ਵਿਚ ਲੱਗੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੰਗਿਆ ਲਿਆ ਸੀ। ਬੈਂਸ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ। ਮੰਤਰੀ ਹਰਜੋਤ ਬੈਂਸ ਨੇ ਸੋਸਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ-‘ਹੜ੍ਹ ਨਾਲ ਰਾਹਤ ਕੰਮ ਦੌਰਾਨ ਜ਼ਹਿਰੀਲੇ ਸੱਪ ਨੇ ਕੱਟ ਦਿੱਤਾ। ਜ਼ਹਿਰ ਦੀ ਵਜ੍ਹਾ ਨਾਲ ਸੋਜਿਸ਼ ਆ ਗਈ ਸੀ। ਤੁਹਾਡੀਆਂ ਅਰਦਾਸਾਂ ਨਾਲ ਹੁਣ ਮੈਂ ਬਿਲਕੁਲ ਠੀਕ ਹਾਂ। ਸਾਰੇ ਟੈਸਟ ਵੀ ਨਾਮਰਲ ਆਏ ਹਨ। ਮੰਤਰੀ ਬੈਂਸ ਨੇ ਸੱਪ ਦੇ ਡੰਗੇ ਜਾਣ ਦੀਆਂ ਤਸਵੀਰਾਂ ਵੀ ਕੀਤੀਆਂ ਸਾਂਝੀਆਂ ਸਨ।