The Khalas Tv Blog Punjab ਚੰਡੀਗੜ੍ਹ ਬਾਰੇ ਨਵੇਂ ਬਿੱਲ ’ਤੇ ਸੁਨੀਲ ਜਾਖੜ ਦਾ ਬਿਆਨ
Punjab

ਚੰਡੀਗੜ੍ਹ ਬਾਰੇ ਨਵੇਂ ਬਿੱਲ ’ਤੇ ਸੁਨੀਲ ਜਾਖੜ ਦਾ ਬਿਆਨ

ਚੰਡੀਗੜ੍ਹ ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿਚ ਚੰਡੀਗੜ੍ਹ ਬਾਰੇ ਲਿਆਂਦੇ ਜਾ ਰਹੇ ਬਿੱਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਸੂਬੇ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਹੀ ਇਸ ਬਿੱਲ ਦਾ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਵਿਚਾਲੇ ਪੰਜਾਬ ਭਾਜਪਾ ਦਾ ਵੀ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਦੇ ਹੱਕਾਂ ਲਈ ਦ੍ਰਿੜਤਾ ਨਾਲ ਖੜ੍ਹੀ ਹੈ, ਫ਼ਿਰ ਭਾਵੇਂ ਮਸਲਾ ਚੰਡੀਗੜ੍ਹ ਦਾ ਹੋਵੇ ਤੇ ਭਾਵੇਂ ਪੰਜਾਬ ਦੇ ਪਾਣੀਆਂ ਦਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਰਕਾਰ ਨਾਲ ਗੱਲ ਕਰ ਕੇ ਚੰਡੀਗੜ੍ਹ ਬਾਰੇ ਪੈਦਾ ਹੋਈ ‘ਭਰਮ ਦੀ ਸਥਿਤੀ’ ਨੂੰ ਦੂਰ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀ ਹੋਣ ਦੇ ਨਾਤੇ ਉਨ੍ਹਾਂ ਲਈ ਸਭ ਤੋਂ ਪਹਿਲਾਂ ਪੰਜਾਬ ਹੀ ਹੈ।

Exit mobile version