‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਇਸ ਨੂੰ ਨਿੰਦਣਯੋਗ ਕਰਾਰ ਦਿੱਤਾ। ਜਾਖੜ ਨੇ ਕਿਹਾ ਕਿ ਇਹ ਕੋਈ ਕ੍ਰਿਕਟ ਨਹੀਂ ਹੈ। ਇਸ ਪੂਰੇ ਐਪੀਸੋਡ ਨਾਲ ਕਾਂਗਰਸ ਹਾਈ ਕਮਾਂਡ ਦਾ ਭਰੋਸਾ ਟੁੱਟਿਆ ਹੈ, ਤੁਸੀਂ ਚਾਹੇ ਆਪਣੇ-ਆਪ ਨੂੰ ਜਿੰਨਾ ਮਰਜ਼ੀ ਵੱਡਾ ਦਿਖਾ ਦਿਓ ਪਰ ਇਸ ਧੋਖੇ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਇਹ ਕੋਈ ਕ੍ਰਿਕਟ ਨਹੀਂ, ਜਾਖੜ ਨੇ ਸਿੱਧੂ ਨੂੰ ਦਿੱਤੀ ਨਸੀਹਤ
