‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਅੰਦਰ ਕਲੇਸ਼ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਿੱਤਰਦਿਆਂ ਨਵਜੋਤ ਸਿੰਘ ਸਿੱਧੂ ਦੇ ਸਟੈਂਡ ਦਾ ਵਿਰੋਧ ਕੀਤਾ ਹੈ। ਜਾਖੜ ਨੇ ਕਿਹਾ ਕਿ ਵਾਰ-ਵਾਰ ਮੁੱਖ ਮੰਤਰੀ ਦੀ ਅਥਾਰਿਟੀ ਨੂੰ ਖੋਰਾ ਲਾਉਣ ਦੇ ਯਤਨ ਬੰਦ ਹੋਣੇ ਚਾਹੀਦੇ ਹਨ। ਹੁਣ ਅੱਤ ਹੋ ਚੁੱਕੀ ਹੈ, ਜਿਸ ਨੂੰ ਰੋਕਣਾ ਲਾਜ਼ਮੀ ਹੈ।
ਜਾਖੜ ਨੇ ਕਿਹਾ ਕਿ ਏਜੀ ਅਤੇ ਡੀਜੀਪੀ ਦੀਆਂ ਨਿਯੁਕਤੀਆਂ ਦੇ ਮੁੱਦੇ ‘ਤੇ ਚੁੱਕੇ ਗਏ ਸਵਾਲ ਅਸਲ ਵਿੱਚ ਮੁੱਖ ਮੰਤਰੀ ਅਤੇ ਹੋਮ ਮਨਿਸਟਰ ਦੀ ਨੇਕ-ਨੀਤੀ ਅਤੇ ਯੋਗਤਾ ‘ਤੇ ਸਵਾਲੀਆ ਨਿਸ਼ਾਨ ਲਾਉਣਾ ਹੈ। ਇਸ ਮਾਮਲੇ ਦਾ ਹੁਣ ਇੱਕੋ ਵਾਰ ਨਿਤਾਰਾ ਹੋ ਜਾਣਾ ਚਾਹੀਦਾ ਹੈ।