‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਵਿਧਾਇਕਾਂ ਦੇ ਬੇਟਿਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਨੌਕਰੀਆਂ ‘ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਗਲਤ ਸਲਾਹ ਦਿੱਤੀ ਗਈ ਹੈ। ਜਾਖੜ ਨੇ ਮੁੱਖ ਮੰਤਰੀ ਨੂੰ ਨਿਯੁਕਤੀਆਂ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੱਕ ਇਸ ਫੈਸਲੇ ਦੇ ਪ੍ਰਭਾਵ ਪੈਣਗੇ। ਉਨ੍ਹਾਂ ‘ਤੇ ਭਾਈ-ਭਤੀਜਾਵਾਦ ਦੇ ਦੋਸ਼ ਲੱਗਣਗੇ। ਲੋਕਾਂ ਦੇ ਨੁਮਾਇੰਦੇ ਲੋਕਾਂ ਦੇ ਹਿੱਤ ਦੀ ਗੱਲ ਕਰਦੇ ਹੀ ਸੋਭਦੇ ਹਨ, ਆਪਣੇ ਪਰਿਵਾਰਕ ਮੈਂਬਰਾਂ ਲਈ ਲਾਭ ਲੋਚਦੇ ਨਹੀਂ ਸੋਭਦੇ।