The Khalas Tv Blog Punjab ਵਿਸਾਖੀ ਤੋਂ ਸ਼ੁਰੂ ਹੋਵੇਗੀ ਨਰਮਾ ਪੱਟੀ ਨੂੰ ਨਹਿਰੀ ਪਾਣੀ ਦੀ ਸਪਲਾਈ
Punjab

ਵਿਸਾਖੀ ਤੋਂ ਸ਼ੁਰੂ ਹੋਵੇਗੀ ਨਰਮਾ ਪੱਟੀ ਨੂੰ ਨਹਿਰੀ ਪਾਣੀ ਦੀ ਸਪਲਾਈ

ਪੰਜਾਬ ਵਿਚ ਨਰਮੇ ਦੀ ਫ਼ਸਲ ਦੀ ਬਿਜਾਈ ਲਈ ਵਿਸਾਖੀ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਮਿਲੇਗਾ। ਮਾਲਵੇ ਦੇ ਛੇ ਜ਼ਿਲ੍ਹਿਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਵਾਸਤੇ ਜਲ ਸਰੋਤ ਵਿਭਾਗ ਤੇ ਖੇਤੀ ਵਿਭਾਗ ਨੇ ਸਾਂਝੀ ਰਣਨੀਤੀ ਤਿਆਰ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਾੜੀ ਮੰਡੀਕਰਨ ਸੀਜ਼ਨ 2024-25 ਬਾਰੇ ਮੀਟਿੰਗ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਨਰਮੇ ਦੀ ਬਿਜਾਈ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਇਸ ਸਬੰਧੀ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਇਸ ਸਬੰਧੀ CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਮੰਡੀਆਂ ‘ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ…ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ…ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ…ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ…ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ…।”

ਮੁੱਖ ਮੰਤਰੀ ਨੇ ਅੱਜ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਮੁੱਖ ਮੰਤਰੀ ਨੇ ਹਰ ਜ਼ਿਲ੍ਹੇ ਵਿਚ ਖ਼ਰੀਦ ਪ੍ਰਬੰਧਾਂ ਦੇ ਦੇਖ-ਰੇਖ ਲਈ ਤਾਇਨਾਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਖ਼ਰੀਦ ਵਿਚ ਕੋਈ ਮੁਸ਼ਕਲ ਨਾ ਆਉਣ ਦੇਣ। ਮੁੱ

ਮਾਨ ਨੇ ਦੱਸਿਆ ਕਿ ਇਸ ਸਾਲ 35.07 ਲੱਖ ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਅਧੀਨ ਹੈ। ਹਾੜੀ ਮੰਡੀਕਰਨ ਸੀਜ਼ਨ 2024-25 ਦੌਰਾਨ ਕਣਕ ਦਾ ਅਨੁਮਾਨਿਤ ਉਤਪਾਦਨ 161.30 ਲੱਖ ਮਿਲੀਅਨ ਟਨ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਦੀ ਪੈਦਾਵਾਰ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਮੰਡੀਆਂ ਵਿੱਚ ਲਿਆਉਣ ’ਤੇ ਤੁਰੰਤ ਭੁਗਤਾਨ ਕੀਤਾ ਜਾਵੇਗਾ।

 

 

Exit mobile version