India

ਕੇਜਰੀਵਾਲ ਦੀ ਜ਼ਮਾਨਤ ‘ਤੇ ‘ਸੁਪ੍ਰੀਮ’ ਫੈਸਲੇ ਦਾ ਦਿਨ ਤੈਅ !

ਬਿਉਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (ARVIND KEJRIWAL) ਲਈ ਕੱਲ ਦਾ ਦਿਨ ਬਹੁਤ ਵੱਡਾ ਹੋਣ ਵਾਲਾ ਹੈ । ਕੱਲ ਸੁਪਰੀਮ ਕੋਰਟ (SUPREAM COURT) ਕੇਜਰੀਵਾਲ ਦੀ ਜ਼ਮਾਨਤ (KEJRIWAL BAIL) ‘ਤੇ ਫੈਸਲਾ ਸੁਣਾਏਗਾ । CBI ਅਤੇ ਕੇਜਰੀਵਾਲ ਦੇ ਵਕੀਲਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਦੀ ਡਬਲ ਬੈਂਚ ਨੇ ਮਾਮਲਾ ਸੁਰੱਖਿਅਤ ਰੱਖ ਲਿਆ ਸੀ । ਜੇਕਰ ਅਦਾਲਤ ਕੱਲ ਕੇਜਰੀਵਾਲ ਨੂੰ ਰਾਹਤ ਨਹੀਂ ਦਿੰਦੀ ਹੈ ਤਾਂ ਫਿਰ ਲੰਮੇ ਸਮੇਂ ਤੱਕ ਉਨ੍ਹਾਂ ਨੂੰ ਜੇਲ੍ਹ ਰਹਿਣਾ ਪੈ ਸਕਦਾ ਹੈ ।

ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ 2 ਪਟੀਸ਼ਨਾਂ ਪਾਇਆ ਸਨ ਇੱਕ ਸੀ CBI ਵੱਲੋਂ ਆਪਣੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਦੀ ਦੂਜੀ ਜ਼ਮਾਨਤ ਪਟੀਸ਼ਨ ਸੀ । ਸੁਣਵਾਈ ਦੇ ਦੌਰਾਨ CBI ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕੇਜਰੀਵਾਲ ਜ਼ਮਾਨਤ ਦੇ ਲਈ ਸਿੱਧਾ ਸੁਪਰੀਮ ਕੋਰਟ ਆ ਗਏ ਹਨ ਉਨ੍ਹਾਂ ਨੂੰ ਪਹਿਲਾਂ ਨਿਚਲੀ ਅਦਾਲਤ ਵਿੱਚ ਜਾਣਾ ਚਾਹੀਦਾ ਸੀ ਉਸ ਤੋਂ ਬਾਅਦ ਹਾਈਕੋਰਟ ਅਤੇ ਫਿਰ ਸੁਪਰੀਮ ਤੱਕ ਪਹੁੰਚ ਕਰਨੀ ਚਾਹੀਦੀ ਸੀ । ਉਧਰ ਕੇਜਰੀਵਾਲ ਦੇ ਵਕੀਲ ਨੇ ਕਿਹਾ ਸੀ ਕਿ CBI ਸਿਰਫ ਇਹ ਚਾਹੁੰਦੀ ਸੀ ਕਿ ਕੇਜਰੀਵਾਲ ਦੀ ਰਿਹਾਈ ਨਾ ਹੋਵੇ ਇਸੇ ਲਈ ਜਦੋਂ ਹੇਠਲੀ ਅਦਾਲਤ ਨੇ ED ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਤਾਂ ਅਗਲੇ ਦਿਨ ਹੀ CBI ਨੇ ਅਦਾਲਤ ਵਿੱਚ ਪਟੀਸ਼ਨ ਪਾਕੇ ਉਨ੍ਹਾਂ ਨੂੰ ਕਸਟੱਡੀ ਵਿੱਚ ਲੈ ਲਿਆ । ਜਦਕਿ ਸੀਬੀਆਈ ਮਾਮਲੇ ਦੀ ਜਾਂਚ ਲੰਮੇ ਸਮੇਂ ਤੋਂ ਕਰ ਰਹੀ ਸੀ ।

ਅਦਾਲਤ ਵਿੱਚ ਕੇਜਰੀਵਾਲ ਦੇ ਵਕੀਲ ਨੇ ਕਿਹਾ ਸੀ ਕਿ ਹੁਣ ਤੱਕ 3 ਅਦਾਲਤ ਤੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ,ਅਜਿਹੇ ਵਿੱਚ ਇਸ ਮਾਮਲੇ ਵਿੱਚ ਵੀ ਜ਼ਮਾਨਤ ਮਿਲਣੀ ਚਾਹੀਦੀ ਹੈ । ਕੇਜਰੀਵਾਲ ਖਿਲਾਫ ਚੱਲ ਰਹੇ ਸ਼ਰਾਬ ਘੁਟਾਲੇ ਵਿੱਚ ਹੁਣ ਤੱਕ ਜਿੰਨੇ ਵੀ ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ ਉਨ੍ਹਾਂ ਸਾਰਿਆਂ ਨੂੰ ਜ਼ਮਾਨਤ ਮਿਲ ਗਈ ਹੈ । ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਇਸ ਮਾਮਲੇ ਵਿੱਚ ਜ਼ਮਾਨਤ ਦਿੰਦੇ ਹੋਏ ਹੇਠਲੀ ਅਦਾਲਤਾਂ ‘ਤੇ ਸਵਾਲ ਚੁੱਕੇ ਸਨ ਕਿ ਆਖਿਰ ਉਨ੍ਹਾਂ ਨੇ ਜ਼ਮਾਨਤ ਕਿਉਂ ਨਹੀਂ ਦਿੱਤੀ ।