‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦੇਸ਼ ਦੀ ਸਿਖਰਲੀ ਅਦਾਲਤ ਨੇ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਜਾਤੀਵਾਦ ਉੱਤੇ ਤਲਖ ਟਿੱਪਣੀ ਕੀਤੀ ਹੈ।ਅਦਾਲਤ ਦਾ ਕਹਿਣਾ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਬਾਅਦ ਵੀ ਜਾਤੀਵਾਦ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ ਹਨ ਤੇ ਹਾਲਾਤ ਉਹੀ ਹਨ।ਅਦਾਲਤ ਨੇ ਕਿਹਾ ਕਿ ਇਹ ਸਹੀ ਸਮਾਂ ਹੈ, ਜਦੋਂ ਨਾਗਰਿਕ ਸਮਾਜ ਜਾਤੀ ਦੇ ਨਾਂ ‘ਤੇ ਕੀਤੇ ਜਾ ਰਹੇ ਘਿਨਾਉਣੇ ਅਪਰਾਧਾਂ ਵਿਰੁੱਧ ਖੜ੍ਹਾ ਹੁੰਦਾ ਹੈ ਅਤੇ ਆਪਣੀ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਾ ਹੈ।
ਸੁਪਰੀਮ ਕੋਰਟ ਨੇ 1991 ‘ਚ ਉੱਤਰ ਪ੍ਰਦੇਸ਼ ‘ਚ ਆਨਰ ਕਿਲਿੰਗ ਨਾਲ ਜੁੜੇ ਮਾਮਲਿਆਂ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਉਹ ਇਸ ਸਬੰਧ ‘ਚ ਪਹਿਲਾਂ ਹੀ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਚੁੱਕੀ ਹੈ। ਅਧਿਕਾਰੀ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਹਦਾਇਤਾਂ ਨੂੰ ਤੁਰੰਤ ਲਾਗੂ ਕਰਨ। ਉਕਤ ਮਾਮਲੇ ‘ਚ ਇਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।
ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਸੰਜੀਵ ਖੰਨਾ ਅਤੇ ਬੀਆਰ ਗਵਈ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਜਾਤੀ ਸਮਾਜਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਦੋ ਨੌਜਵਾਨਾਂ ਅਤੇ ਇਕ ਔਰਤ ‘ਤੇ ਕਰੀਬ 12 ਘੰਟੇ ਤੱਕ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੇਸ਼ ਵਿੱਚ ਜਾਤੀ-ਪ੍ਰੇਰਿਤ ਹਿੰਸਾ ਦੇ ਇਹ ਮਾਮਲੇ ਦਰਸਾਉਂਦੇ ਹਨ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਜਾਤੀਵਾਦ ਖ਼ਤਮ ਨਹੀਂ ਹੋਇਆ ਹੈ।
ਜਾਤੀਵਾਦ ਉੱਤੇ ਸੁਪਰੀਮ ਕੋਰਟ ਤਲਖ਼, ਕਿਹਾ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਹਾਲਾਤ ਉਹੀ

Tags:
supreme court comment on castes after freedomShare This Post:
“ਸੰਸਦ ਦੇ ਇਜਲਾਸ ‘ਚ ਰੱਖਿਆ ਜਾਵੇ ਮਰਿਆਦਾ ਦਾ ਧਿਆਨ”
ਕੈਨੇਡਾ ’ਚ ਸਰੀ ਦੇ ਨੌਜਵਾਨਾਂ ਨੇ ਕੱਢੀ ਭਾਰਤੀ ਕਿਸਾਨਾਂ ਦੇ ਹੱਕ ’ਚ ਰੈਲੀ
Related Post