The Khalas Tv Blog India ਮਹਾਰਾਸ਼ਟਰ ਵਿਧਾਨ ਸਭਾ ਦੇ 12 ਵਿਧਾਇਕਾਂ ਦੀ ਮੁਅੱਤਲੀ ‘ਤੇ ਸੁਪਰੀਮ ਕੋਰਟ ਦੀ ਟਿੱਪਣੀ
India

ਮਹਾਰਾਸ਼ਟਰ ਵਿਧਾਨ ਸਭਾ ਦੇ 12 ਵਿਧਾਇਕਾਂ ਦੀ ਮੁਅੱਤਲੀ ‘ਤੇ ਸੁਪਰੀਮ ਕੋਰਟ ਦੀ ਟਿੱਪਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ 12 ਭਾਜਪਾ ਵਿਧਾਇਕਾਂ ਨੂੰ ਮੁਅੱਤਲ ਕਰਨ ਦੇ ਮਾਮਲੇ ‘ਤੇ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਵਿਧਾਨ ਸਭਾ ਦੇ 12 ਭਾਜਪਾ ਵਿਧਾਇਕਾਂ ਨੂੰ ਜੁਲਾਈ 2021 ‘ਚ ਹੋਏ ਸੈਸ਼ਨ ਦੀ ਬਾਕੀ ਮਿਆਦ ਤੋਂ ਬਾਅਦ ਤੱਕ ਲਈ ਮੁਅੱਤਲ ਕਰਨ ਦੇ ਪ੍ਰਸਤਾਵ ਨੂੰ ‘ਅਸੰਵਿਧਾਨਕ’ ਅਤੇ ‘ਤਰਕਹੀਣ’ ਕਰਾਰ ਦਿੱਤਾ ਹੈ। ਇਹ ਫੈਸਲਾ ਭਾਰਤੀ ਜਨਤਾ ਪਾਰਟੀ ਦੇ 12 ਵਿਧਾਇਕਾਂ ਦੀਆਂ ਪਟੀਸ਼ਨਾਂ ‘ਤੇ ਸੁਣਾਇਆ ਗਿਆ ਹੈ, ਜਿਨ੍ਹਾਂ ਨੂੰ ਸੁਪਰੀਮ ਕੋਰਟ ਨੇ ਪ੍ਰੀਜ਼ਾਈਡਿੰਗ ਅਫਸਰ ਨਾਲ ਕਥਿਤ ਦੁਰਵਿਵਹਾਰ ਲਈ ਮਹਾਰਾਸ਼ਟਰ ਵਿਧਾਨ ਸਭਾ ਤੋਂ ਇਕ ਸਾਲ ਲਈ ਮੁਅੱਤਲ ਕਰ ਦਿੱਤਾ ਸੀ।

ਜਸਟਿਸ ਏਐੱਮ ਖਾਨਵਿਲਕਰ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕਿਹਾ, ‘ਸਾਨੂੰ ਇਨ੍ਹਾਂ ਪਟੀਸ਼ਨਾਂ ਨੂੰ ਸਵੀਕਾਰ ਕਰਨ ਵਿੱਚ ਕੋਈ ਝਿਜਕ ਨਹੀਂ ਹੈ ਅਤੇ ਜੁਲਾਈ 2021 ਵਿੱਚ ਹੋਏ ਮੌਨਸੂਨ ਸੈਸ਼ਨ ਦੇ ਬਾਕੀ ਬਚੇ ਸਮੇਂ ਤੱਕ ਇਨ੍ਹਾਂ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਗੈਰ-ਸੰਵਿਧਾਨਕ ਤੇ ਤਰਕਹੀਣ ਹੈ।

Exit mobile version