ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਨੇ ਇਕ ਵਾਰ ਫਿਰ ਕਿਸਾਨਾਂ ਨੂੰ 3 ਜਨਵਰੀ ਨੂੰ ਮੀਟਿੰਗ ਦਾ ਸੱਦਾ ਹੈ। ਕਮੇਟੀ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਮੀਟਿੰਗ 3 ਜਨਵਰੀ ਨੂੰ ਸਵੇਰੇ 11 ਵਜੇ ਪੀ.ਡਬਲਯੂ.ਡੀ ਰੈਸਟ ਹਾਊਸ ਵਿਖੇ ਰੱਖੀ ਗਈ ਹੈ।ਮਜਿੱਥੇ ਕਮੇਟੀ ਕਿਸਾਨਾਂ ਦੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਕੇ ਰਣਨੀਤੀ ਬਣਾਏਗੀ। ਇਸ ਤੋਂ ਪਹਿਲਾਂ ਵੀ ਕਮੇਟੀ ਕਿਸਾਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕੀ ਹੈ। ਪਰ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਇਸ ਕਮੇਟੀ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਪੱਤਰ ਲਿਖ ਕੇ ਕਮੇਟੀ ਨੂੰ ਵੀ ਭੇਜਿਆ ਹੈ।
ਇਹ ਵੀ ਪੜ੍ਹੋ – ਕੇਜਰੀਵਾਲ ਨੇ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਦਾ ਕੀਤਾ ਐਲਾਨ! 18 ਹਜ਼ਾਰ ਦੇਣ ਦਾ ਕੀਤਾ ਵਾਅਦਾ