India

ਮਨੀਸ਼ ਸਿਸੋਦੀਆ ਨੇ ਜੇਲ੍ਹ ਤੋਂ ਬਾਹਰ ਆ ਆਪ ਵਰਕਰਾਂ ਨੂੰ ਕੀਤਾ ਸੰਬੋਧਨ!

ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Munish Siyosdia)ਨੂੰ ਕੱਲ੍ਹ ਜ਼ਮਾਨਤ ਮਿਲੀ ਸੀ। ਉਸ ਤੋਂ ਬਾਅਦ ਅੱਜ ਉਨ੍ਹਾਂ ਵੱਲੋਂ ਆਮ ਆਦਮੀ ਪਰਾਟੀ ਦੇ ਦਫਤਰ ਵਿੱਚ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਵਰਤੋਂ ਕਰਦਿਆਂ ਤਾਨਾਸ਼ਾਹੀ ਨੂੰ ਕੁੱਚਲ ਦਿੱਤਾ ਹੈ। ਸਿਸੋਦੀਆ ਨੇ ਕਿਹਾ ਕਿ ਰੱਬ ਦੇ ਘਰ ਦੇਰ ਹੈ, ਹਨੇਰ ਨਹੀਂ। ਕੇਜਰੀਵਾਲ ਵੀ ਜਲਦੀ ਹੀ ਬਾਹਰ ਆਉਣਗੇ।

ਦੱਸ ਦੇਈਏ ਕਿ ਮਨੀਸ਼ ਸਿਸੋਦੀਆ 17 ਮਹੀਨੇ ਬਾਅਦ ਤਿਹਾੜ ਜੇਲ੍ਹ ਤੋਂ ਬਾਹਰ ਆਏ ਹਨ। ਉਹ ਕੱਲ ਸ਼ਾਮ 6 ਵਜੇ ਜੇਲ ਤੋਂ ਰਿਹਾਅ ਹੋਏ ਸਨ। ਰਿਹਾਅ ਹੋਣ ਤੋਂ ਬਾਅਦ ਸਿਸੋਦੀਆ ਨੇ ਆਪਣੇ ਘਰ ਜਾਣ ਤੋਂ ਪਹਿਲਾਂ ਕੇਜਰੀਵਾਲ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਅੱਜ ਸਵੇਰੇ ਸਿਸੋਦੀਆ ਨੇ ਆਪਣੀ ਪਤਨੀ ਨਾਲ ਚਾਹ ਪੀਂਦੇ ਹੋਏ ਐਕਸ ‘ਤੇ ਇਕ ਤਸਵੀਰ ਸ਼ੇਅਰ ਕੀਤੀ। ਇਸ ਤੋਂ ਬਾਅਦ ਕਰੀਬ 9 ਵਜੇ ਉਹ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਪਹੁੰਚੇ।

ਮੰਦਿਰ ਪਹੁੰਚ ਕੇ ਸਿਸੋਦੀਆ ਰਾਜਘਾਟ ਪਹੁੰਚੇ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਜਲੀ ਦਿੱਤੀ ਹੈ। ਇਸ ਮੌਕੇ ਆਪ ਦੇ ਕਈ ਲੀਡਰ ਉਨ੍ਹਾਂ ਦੇ ਨਾਲ ਮੌਜੂਦ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਵਰਕਰਾਂ ਨੂੰ ਵੀ ਸੰਬੋਧਨ ਕੀਤਾ ਹੈ।

ਇਸ ਮੌਕੇ ਸਿਸੋਦੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਨੇ ਕਈ ਕਾਰੋਬਾਰੀਆਂ ਨੂੰ ਇਸ ਕਰਕੇ ਜੇਲ੍ਹ ਵਿੱਚ ਰੱਖਿਆ ਹੋਇਆ ਹੈ ਕਿ ਉਨ੍ਹਾਂ ਨੇ ਭਾਜਪਾ ਨੂੰ ਚੰਦਾ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਜੇਲ੍ਹ ਵਿੱਚ ਸਨ ਤਾਂ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਇਨ੍ਹਾਂ ਕਾਰੋਬਾਰੀਆਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਕਾਨੂੰਨ ਸਾਰੀ ਦੁਨੀਆਂ ਵਿੱਚ ਦਹਿਸ਼ਤਗਰਦਾਂ ਅਤੇ ਡਰੱਗ ਮਾਫੀਆ ਉੱਤੇ ਲਾਗੂ ਹਨ, ਉਹੀ ਕਾਨੂੰਨ ਸਿਆਸਤਦਾਨਾਂ, ਵਪਾਰੀਆਂ ਅਤੇ ਆਮ ਲੋਕਾਂ ਉੱਤੇ ਥੋਪਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਨੇਸ਼ ਫੋਗਾਟ ਨਾਲ ਜੋ ਹੋਇਆ ਹੈ ਉਹ ਬਹੁਤ ਗਲਤ ਹੋਇਆ ਹੈ। ਸਾਡੀ ਧੀ ਨੇ ਪੂਰੇ ਦੁਨੀਆਂ ਵਿੱਚ ਸਾਡੇ ਦੇਸ਼ ਦਾ ਮਾਣ ਵਧਾਇਆ ਹੈ।

 

ਇਹ ਵੀ ਪੜ੍ਹੋ –   ਮੁਹਾਲੀ ਦੇ ਇਕ ਹੋਰ ਪਿੰਡ ਨੇ ਪ੍ਰਵਾਸੀਆਂ ਖ਼ਿਲਾਫ਼ ਪਾਇਆ ਮਤਾ!