ਬਿਊਰੋ ਰਿਪੋਰਟ : ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈਕੇ ਸੁਪਰੀਮ ਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਹੁਸ਼ਿਆਰਪੁਰ ਅਦਾਲਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ । ਇਸ ਨਾਲ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੂੰ ਵੱਡੀ ਰਾਹਤ ਮਿਲੀ ਹੈ । ਦੋਹਰੇ ਸੰਵਿਧਾਨ ਦੇ ਮਾਮਲੇ ਵਿੱਚ ਮਰਹੂਮ ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮ ਨੂੰ ਵੀ ਹੁਸ਼ਿਆਰਪੁਰ ਦੀ ਅਦਾਲਤ ਨੇ ਸੰਮਨ ਜਾਰੀ ਕੀਤਾ ਗਿਆ ਸੀ। 11 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਪੂਰੀ ਕਰਕੇ ਇਸ ਨੂੰ ਸੁਰੱਖਿਅਤ ਰੱਖ ਲਿਆ ਸੀ । ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੇ ਹੁਸ਼ਿਆਰਪੁਰ ਕੋਰਟ ਦੇ ਸੰਮਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ ਪਰ ਅਦਾਲਤ ਨੇ ਇਸ ਨੂੰ ਖਾਰਜ ਕਰਕੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ । ਇਸ ਤੋਂ ਬਾਅਦ ਤਿੰਨਾਂ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਫੈਸਲੇ ਨੂੰ ਚੁਣੌਤੀ ਦਿੱਤੀ ਤਾਂ ਉੱਚ ਅਦਾਲਤ ਨੇ ਇਸ ‘ਤੇ ਰੋਕ ਲੱਗਾ ਦਿੱਤੀ ਸੀ । ਹੁਣ ਸੁਪਰੀਮ ਕੋਰਟ ਨੇ ਫੈਸਲਾ ਅਕਾਲੀ ਦਲ ਦੇ ਹੱਕ ਵਿੱਚ ਸੁਣਾਇਆ ਹੈ ।
ਇਹ ਹੈ ਪੂਰਾ ਮਾਮਲਾ
ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੀ ਸੁਪਰੀਮ ਕੋਰਟ ਵਿੱਚ ਪੂਰੀ ਬਹਿਸ ਇਸ ਗੱਲ ਨੂੰ ਲੈਕੇ ਹੋਈ ਸੀ ਕਿ ਧਾਰਮਿਕ ਹੋਣ ਦਾ ਇਹ ਮਤਲਬ ਨਹੀਂ ਕਿ ਕੋਈ ਵਿਅਕਤੀ ਧਰਮ ਨਿਰਪੱਖ ਨਹੀਂ ਹੋ ਸਕਦਾ ਹੈ । ਅਕਾਲੀ ਦਲ ਵੱਲੋਂ ਇਹ ਤਰਤ ਅਦਾਲਤ ਵਿੱਚ ਰੱਖਿਆ ਗਿਆ ਸੀ। ਦਰਅਸਲ 1996 ਵਿੱਚ ਅਕਾਲੀ ਦਲ ਨੇ ਆਪਣੇ ਆਪ ਨੂੰ ਸਿੱਖਾਂ ਦੀ ਪਾਰਟੀ ਨਾਂ ਦੱਸ ਦੇ ਹੋਏ ਪੰਜਾਬੀਆਂ ਦੀ ਧਰਮ ਨਿਰਪੱਖ ਪਾਰਟੀ ਦੱਸਿਆ । ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਦੀ ਚੀਫ ਜੁਡੀਸ਼ੀਅਲ ਮੈਜਿਸਟਰੇਡ ਦੀ ਅਦਾਲਤ ਵਿੱਚ ਅਕਾਲੀ ਦਲ ਦੇ 2 ਸੰਵਿਧਾਨ ਨੂੰ ਲੈਕੇ ਚੁਣੌਤੀ ਦਿੰਦੇ ਹੋਏ ਦਾਅਵਾ ਕੀਤਾ ਕਿ ਇਹ ਜਾਅਲਸਾਜ਼ੀ ਅਤੇ ਧੋਖਾਧੜੀ ਦਾ ਕੇਸ ਹੈ । ਤੁਸੀਂ SGPC ਦੀਆਂ ਚੋਣਾਂ ਦੇ ਲਈ ਗੁਰਦੁਆਰਾ ਚੋਣ ਕਮਿਸ਼ਨ ਸਾਹਮਣੇ ਆਪਣੇ ਆਪ ਨੂੰ ਧਾਰਮਿਕ ਪਾਰਟੀ ਡਿਕਲੇਅਰ ਕਰ ਰਹੇ ਹੋ ਅਤੇ ਭਾਰਤੀ ਚੋਣ ਕਮਿਸ਼ਨ ਸਾਹਮਣੇ ਧਰਮ ਨਿਰਪੱਖ ਪਾਰਟੀ ਕਿਵੇ ਐਲਾਨ ਕਰ ਸਕਦੇ ਹੋ ? ਇੱਕ ਹੀ ਪਾਰਟੀ ਦੇ 2 ਸੰਵਿਧਾਨ ਕਿਵੇਂ ਹੋ ਸਕਦੇ ਹਨ । ਇਸ ਮਾਮਲੇ ਵਿੱਚ ਹੁਸ਼ਿਆਰਪੁਰ ਦੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਤਤਕਾਲੀ ਜਨਰਲ ਸਕੱਤਰ ਦਲਜੀਤ ਚੀਮਾ ਨੂੰ ਸੰਮਨ ਜਾਰੀ ਕਰ ਦਿੱਤੇ । ਇਸ ਦੇ ਖਿਲਾਫ਼ ਤਿੰਨਾ ਨੇ ਹਾਈ ਕੋਰਟ ਦਾ ਰੁੱਖ ਕੀਤਾ ਪਰ ਅਗਸਤ 2021 ਨੂੰ ਹਾਈਕੋਰਟ ਤੋਂ ਵੀ ਤਿੰਨਾ ਨੂੰ ਕੋਈ ਰਾਹਤ ਨਹੀਂ ਮਿਲੀ ਅਦਾਲਤ ਨੇ ਸੰਮਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ।
ਅਕਾਲੀ ਦਲ ਦਾ ਬਿਆਨ
ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਪਾਰਟੀ ਦੇ ਅਕਸ ਨੂੰ ਢਾਅ ਲਾਉਣ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰਨ ਦੇ ਲਈ ਇਹ ਸਾਜਿਸ਼ ਰਚੀ ਗਈ ਸੀ । ਪਰ ਸੁਪਰੀਮ ਕੋਰਟ ਵਿੱਚ ਸੱਚ ਦੀ ਜਿੱਤ ਹੋਇਆ ਹੈ, ਉਨ੍ਹਾਂ ਨੇ ਕਿਹਾ ਦੇਸ਼ ਦੀ ਸੁਪਰੀਮ ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਇਸ ਨੂੰ ਤਾਂ ਹਾਈਕੋਰਟ ਨੂੰ ਹੀ ਰੱਦ ਕਰ ਦੇਣਾ ਚਾਹੀਦਾ ਸੀ । ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਇਹ ਸਚਾਈ ਦੀ ਜਿੱਤ ਹੈ ਅਤੇ ਹਮੇਸ਼ਾ ਲੋਕਾਂ ਲਈ ਖੜੇ ਰਹਿਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੈ