‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਵਲੋਂ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਖਤਮ ਕਰਨ ਬਾਰੇ ਫ਼ੈਸਲਾ ਲੈਣ ਲਈ ਕੇਂਦਰ ਸਰਕਾਰ ਨੁੰ ਹਦਾਇਤ ਕੀਤੀ ਹੈ। ਸੁਪਰੀਮ ਕੋਰਟ ਦੇ ਜਸਟਿਸ ਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕੇਂਦਰ ਨੂੰ ਫਾਂਸੀ ਦੀ ਸਜ਼ਾ ਖ਼ਤਮ ਕਰਨ ਦੇ ਮਾਮਲੇ ਵਿਚ ਅਪਨਾਏ ਜਾਣ ਵਾਲੇ ਰੁੱਖ ਬਾਰੇ 30 ਅਪ੍ਰੈਲ ਤਕ ਫੈਸਲਾ ਲੈ ਲਵੇ ਤੇ ਇਹ ਸਪਸ਼ਟ ਕਰੇ ਕਿ ਉਸ ਨੇ ਕਿ ਕਰਨਾ ਹੈ। ਅਦਾਲਤ ਵਲੋਂ ਵੀ ਕੇਂਦਰੀ ਹੋਮ ਸੈਕਟਰੀ ਨੂੰ 2 ਮਈ ਨੂੰ ਅਦਾਲਤ ਵਿੱਚ ਮੌਜੂਦ ਰਹਿਣ ਲਈ ਵੀ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਚ ਖਤਮ ਕਰਨ ਦੇ ਦੋਸ਼ ਹੇਠ ਬਲਵੰਤ ਸਿੰਘ ਰਾਜੋਆਣਾ ਪਿਛਲੇ 25 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਤੇ ,ਸਖਤ ਨੋਟਿਸ ਲੈਂਦੇ ਹੋਏ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਰਾਜੋਆਨਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਲਟਕ ਰਹੀ ਅਪੀਲ ਤੇ ਫੈਸਲਾ ਲੈਣ ਵਾਸਤੇ ਸਮਾਂ ਮੰਗਿਆ ਸੀ ਪਰ ਹਾਲੇ ਤੱਕ ਕੁਝ ਨਹੀਂ ਕੀਤਾ ਤੇ ਨਾ ਹੀ ਕੋਈ ਜਵਾਬ ਦਿੱਤਾ ਹੈ।