The Khalas Tv Blog India ਸੁਪਰੀਮ ਕੋਰਟ ਨੇ ਕੰਗਨਾ ਰਣੌਤ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ ਕਰ ਦਿੱਤਾ
India Punjab

ਸੁਪਰੀਮ ਕੋਰਟ ਨੇ ਕੰਗਨਾ ਰਣੌਤ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ ਕਰ ਦਿੱਤਾ

ਬਿਊਰੋ ਰਿਪੋਰਟ (12 ਸਤੰਬਰ 2025): ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਕਿਸਾਨ ਅੰਦੋਲਨ ਦੌਰਾਨ ਕੀਤੀ ਗਈ ਟਿੱਪਣੀ ਲਈ ਦਾਇਰ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਕੰਗਨਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਤੁਹਾਡੇ ਟਵੀਟ ਨੂੰ ਸਿਰਫ਼ ਰੀਟਵੀਟ ਨਹੀਂ ਕਿਹਾ ਜਾ ਸਕਦਾ। ਤੁਸੀਂ ਇਸ ਵਿੱਚ ਮਸਾਲਾ ਪਾਇਆ ਹੈ। ਇਸਦਾ ਕੀ ਅਰਥ ਹੈ, ਇਸਦੀ ਵਿਆਖਿਆ ਸਿਰਫ ਹੇਠਲੀ ਅਦਾਲਤ ਕਰੇਗੀ। ਤੁਸੀਂ ਇਹ ਸਪੱਸ਼ਟੀਕਰਨ ਉੱਥੇ ਹੀ ਦਿਓਗੇ।

ਇਹ ਮਾਮਲਾ 2021 ਦਾ ਹੈ, ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ। ਉਸ ਸਮੇਂ ਦੌਰਾਨ, ਕੰਗਨਾ ਨੇ ਟਵੀਟ ਕੀਤਾ ਸੀ, ਜਿਸ ਵਿੱਚ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ ਇੱਕ ਔਰਤ ਕਿਹਾ ਸੀ।

ਮਹਿੰਦਰ ਕੌਰ ਨੇ ਇਸ ਵਿਰੁੱਧ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਕੰਗਨਾ ਨੇ ਕਿਹਾ ਕਿ ਉਸਨੇ ਸਿਰਫ਼ ਇੱਕ ਵਕੀਲ ਦੀ ਪੋਸਟ ਦੁਬਾਰਾ ਪੋਸਟ ਕੀਤੀ ਸੀ।

Exit mobile version