ਬਿਉਰੋ ਰਿਪੋਰਟ – ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨਾਲ ਤਿੰਨ ਦਹਾਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਾ ਕਰਨ ‘ਤੇ ਨਰਾਜ਼ਗੀ ਜਤਾਈ ਹੈ। ਪੰਜਾਬ ਸਰਕਾਰ ਇਸ ਤੋਂ ਪਹਿਲਾ ਇਸ ਨੂੰ ਲਾਗੂ ਕਰਨ ਦਾ ਐਲਾਨ ਕਰ ਚੁੱਕੀ ਹੈ ਪਰ ਇਸ ਤੋਂ ਬਾਅਦ ਵੀ ਇਸ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਨੇ ਨਰਾਜ਼ਗੀ ਪ੍ਰਗਟ ਕੀਤੀ ਹੈ। ਸੁਪਰੀਮ ਕੋਰਟ ਨੇ ਹੁਣ ਪੰਜਾਬ ਦੇ ਮੁੱਖ ਸਕੱਤਰ ਅਤੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ ਦਫ਼ਤਰ ਦੇ ਡਿਪਟੀ ਡਾਇਰੈਕਟਰ ਨੂੰ 5 ਮਾਰਚ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਸੁਪਰੀਨ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੋ ਤੋਂ ਵੱਧ ਵਾਰ ਭਰੋਸਾ ਦਿੱਤਾ ਸੀ ਕਿ ਇਹ ਯੋਜਨਾ ਲਾਗੂ ਕੀਤੀ ਜਾਵੇਗੀ, ਪਰ ਇਸ ਦੇ ਬਾਵਜੂਦ ਬਹੁਤ ਸਾਰਾ ਸਮਾਂ ਬਰਬਾਦ ਕੀਤਾ ਗਿਆ।ਇਹ ਮਾਮਲਾ ਰਜਨੀਸ਼ ਕੁਮਾਰ ਅਤੇ ਹੋਰ ਪਟੀਸ਼ਨਰਾਂ ਦੁਆਰਾ ਦਾਇਰ ਪਟੀਸ਼ਨ ਨਾਲ ਸਬੰਧਤ ਹੈ ਜਿਸ ਵਿੱਚ ਪੰਜਾਬ ਪ੍ਰਾਈਵੇਟਲੀ ਮੈਨੇਜਡ ਐਫੀਲੀਏਟਿਡ ਅਤੇ ਪੰਜਾਬ ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਪੈਨਸ਼ਨਰੀ ਲਾਭ ਸਕੀਮ, 1996 ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਸੀ। ਇਹ ਸਕੀਮ 18 ਦਸੰਬਰ, 1996 ਨੂੰ ਜਾਰੀ ਕੀਤੀ ਗਈ ਸੀ, ਪਰ ਅੱਜ ਤੱਕ ਲਾਗੂ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ – ਟਮਾਟਰ ਤੇ ਦਾਲਾਂ ਦੋ ਸਾਲਾਂ ’ਚ ਸਭ ਤੋਂ ਮਹਿੰਗੀਆਂ, ਮੋਟੇ ਅਨਾਜ ਦੇ ਭਾਅ ਵੀ ਵਧੇ