‘ਦ ਖ਼ਾਲਸ ਬਿਊਰੋ : ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਵਧਾਇਕ ਸਿਮਰਨਜੀਤ ਸਿੰਘ ਬੈਂਸ ਨੂੰ ਦਿੱਤੀ ਗਈ ਅੰਤਰਿਮ ਸੁਰੱਖਿਆ ਦੀ ਮਿਆਦ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਮੈਂਬਰ ਸਿਮਰਨਜੀਤ ਬੈਂਸ ਨੂੰ ਬਲਾਤਕਾਰ ਅਤੇ ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਕਰਨ ਦੇ ਦੋਸ਼ਾਂ ਦੇ ਤਹਿਤ ਦਾਇਰ ਮਾਮਲਿਆਂ ਵਿੱਚ ਅੰਤਰਿਮ ਸੁਰੱਖਿਆ ਮਿਲੀ ਹੋਈ ਸੀ।