India

ਸੁਪਰੀਮ ਕੋਰਟ ਵੱਲੋਂ ਮੋਦੀ ਦੀ ਸੁਰੱਖਿਆ ਦੇ ਮਾਮਲੇ ‘ਚ ਜਾਂਚ ਕਮੇਟੀ ਦਾ ਗਠਨ

ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ  ਦੇ ਸੁਰੱਖਿਆ ਮਾਮਲੇ ‘ਚ  ਇੱਕ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਹੈ। ਜਾਂਚ ਦੀ ਅਗਵਾਈ ਸੁਪਰੀਮ ਕੋਰਟ ਦੀ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਕਰਨਗੇ। ਉਨ੍ਹਾਂ ਦੇ ਨਾਲ ਐਨਆਈਏ ਦੇ ਡੀਜੀ ਦੇ ਪ੍ਰਤੀਨਿਧੀ ਵਜੋਂ ਅਤੇ ਪੰਜਾਬ ਚੋਕਸੀ ਵਿਭਾਗ ਦੇ ਆਈਜੀ, ਸ਼ਾਮਲ ਕੀਤ੍ ਗਏ ਹਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਨਾਲ ਸਬੰਧਤ ਸਾਰਾ ਰਿਕਾਰਡ ਜਾਂਚ ਕਮੇਟੀ ਦੀ ਚੇਅਰਪਰਸਨ ਜਸਟਿਸ ਇੰਦੂ ਮਲਹੋਤਰਾ ਨੂੰ ਸੌਂਪਣ ਲਈ ਕਿਹਾ ਸੀ। ਹੈ।ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆਏ ਸਨ। ਉਹ ਫਿਰੋਜ਼ਪੁਰ ਵਿੱਚ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਨਾਲ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਵਾਲੇ ਸਨ। ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਸੜਕ ਤੋਂ ਰਵਾਨਾ ਹੋਏ ਸਨ। ਹਾਲਾਂਕਿ, ਪਿਆਰੇਆਣਾ ਪਿੰਡ ਪਹੁੰਚਣ ‘ਤੇ ਉਨ੍ਹਾਂ ਨੂੰ ਫਲਾਈਓਵਰ ‘ਤੇ ਰੁਕਣਾ ਪਿਆ। ਕੁਝ ਲੋਕਾਂ ਨੇ ਅੱਗੇ ਹਾਈਵੇਅ ਜਾਮ ਕਰ ਦਿੱਤਾ ਸੀ। ਪੀਐਮ ਪਿਆਰੇਆਣਾ ਫਲਾਈਓਵਰ ‘ਤੇ ਕਰੀਬ 15 ਤੋਂ 20 ਮਿੰਟ ਤੱਕ ਖੜ੍ਹੇ ਰਹੇ। ਇਸ ਤੋਂ ਬਾਅਦ ਪੀਐਮ ਦਾ ਕਾਫਲਾ ਵਾਪਸ ਪਰਤ ਗਿਆ ਸੀ ।