The Khalas Tv Blog Punjab ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜੋਆਣਾ ਦੀ ਪਟੀਸ਼ਨ ‘ਤੇ ਫੈਸਲਾ ਕਰਨ ਲਈ ਦਿੱਤੀ ਮੋਹਲਤ
Punjab

ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜੋਆਣਾ ਦੀ ਪਟੀਸ਼ਨ ‘ਤੇ ਫੈਸਲਾ ਕਰਨ ਲਈ ਦਿੱਤੀ ਮੋਹਲਤ

‘ਦ ਖਾਲਸ ਬਿਊਰੋ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤ ਲ ਦੇ ਇ ਲਜ਼ਾਮ ਵਿੱਚ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਨੂੰ ਦੋ ਮਹੀਨਿਆਂ ਦਾ ਵਕਤ ਦਿੱਤਾ ਹੈ ।ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕੇਸ ਦੇ ਦੂਜੇ ਸਹਿ-ਦੋਸ਼ੀਆਂ ਦੀਆਂ ਅਪੀਲਾਂ ਦਾ ਸੁਪਰੀਮ ਕੋਰਟ ਵਿੱਚ ਬਕਾਇਆ ਹੋਣਾ ਰਾਜੋਆਣਾ ਦੀ ਪਟੀਸ਼ਨ ਦਾ ਫੈਸਲਾ ਕਰਨ ਲਈ ਅਧਿਕਾਰੀਆਂ ਦੇ ਰਾਹ ਵਿੱਚ ਨਹੀਂ ਆਵੇਗਾ। ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਇੱਕ ਧ ਮਾਕੇ ਵਿੱਚ ਸ਼ਾਮਲ ਹੋਣ ਲਈ ਦੋ ਸ਼ੀ ਠਹਿਰਾਇਆ ਗਿਆ ਸੀ ,ਜਿਸ ਵਿੱਚ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਹੋਰ 16 ਦੀ ਮੌ ਤ ਹੋ ਗਈ ਸੀ।
ਸੁਪਰੀਮ ਕੋਰਟ ਰਾਜੋਆਣਾ ਦੀ ਮੌ ਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ,ਕਿਉਂਕਿ ਉਹ 26 ਸਾਲਾਂ ਤੋਂ ਜੇਲ੍ਹ ਵਿਚ ਹੈ। ਇੱਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿੱਚ ਇਸ ਕੇਸ ਵਿੱਚ ਰਾਜੋਆਣਾ ਨੂੰ ਮੌ ਤ ਦੀ ਸਜ਼ਾ ਸੁਣਾਈ ਸੀ।

Exit mobile version